government school students: ਪੰਜਾਬ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਦੇ ਵਿੱਚ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਦੇ ਚੱਲਦੇ ਇੱਕ ਵਾਰ ਫਿਰ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਕੁੱਝ ਕਰ ਵਿਖਾਉਣ ਦੀ ਹੱਲਾਸ਼ੇਰੀ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਆਖਿਆ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿਚੋਂ ‘ਸੁਪਰ 5000’ ਬੱਚੇ ਚੁਣੇ ਜਾਣਗੇ।


ਹੋਰ ਪੜ੍ਹੋ : 10ਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਪਾਸ ਕਰ ਸਕਦੇ ਨੇ ਇਹਨਾਂ ਬੰਪਰ ਭਰਤੀਆਂ ਲਈ ਅਪਲਾਈ, ਆਖਰੀ ਤਾਰੀਖ ਨੇੜੇ, ਤੁਰੰਤ ਭਰੋ ਫਾਰਮ



ਸਕੂਲਾਂ ਵਿਚੋਂ ‘ਸੁਪਰ 5000’ ਬੱਚੇ ਚੁਣੇ ਜਾਣਗੇ


ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਸਭ ਨਾਲ ਸਾਂਝੀ ਕੀਤੀ ਹੈ । ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਇਹ ਖਬਰ ਸਾਂਝੀ ਕਰਦਿਆਂ ਦੱਸਿਆ ਹੈ ਕਿ ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’।






ਹੋਰ ਪੜ੍ਹੋ : ਮਾਸਟਰਾਂ ਤੋਂ ਬਾਅਦ ਹੁਣ ਵਿਦਿਆਰਥੀਆਂ ਦੀ ਵਿਦੇਸ਼ ਫੇਰੀ, ਜਪਾਨ ਜਾਣਗੀਆਂ ਸਰਕਾਰੀ ਸਕੂਲਾਂ ਦੀਆਂ 7 ਵਿਦਿਆਰਥਣਾਂ


ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਆਖਿਆ ਕਿ ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


Education Loan Information:

Calculate Education Loan EMI