Manmohan Singh Death: ਕਿੰਨੇ ਪੜ੍ਹੇ-ਲਿਖੇ ਸੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ? ਜਾਣੋ ਕਿਉਂ ਕਿਹਾ ਜਾਂਦਾ ਡਾ. ਸਿੰਘ
Manmohan Singh Education Qualification: ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਏਮਜ਼ ਵਿੱਚ ਆਖਰੀ ਸਾਹ ਲਿਆ। ਆਓ ਜਾਣਦੇ ਹਾਂ ਉਸ ਨੇ ਕਿੱਥੋਂ ਪੜ੍ਹਾਈ ਕੀਤੀ ਹੈ।

Manmohan Singh Education Qualification: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Manmohan Singh) ਦੀ ਸਿਹਤ ਅੱਜ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਮੁਤਾਬਕ, ਸਾਹ ਲੈਣ 'ਚ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਹ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਦੇਸ਼ ਦੀ ਅਰਥਵਿਵਸਥਾ 'ਚ ਇਤਿਹਾਸਕ ਬਦਲਾਅ ਲਈ ਵੀ ਜਾਣੇ ਜਾਂਦੇ ਹਨ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਪੱਛਮੀ ਪੰਜਾਬ ਦੇ ਇੱਕ ਪਿੰਡ ਵਿੱਚ ਹੋਇਆ ਸੀ। ਡਾ: ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਤੇ ਉਨ੍ਹਾਂ ਨੂੰ ਦੇਸ਼ ਦੀ ਆਰਥਿਕਤਾ ਵਿੱਚ ਇਤਿਹਾਸਕ ਤਬਦੀਲੀਆਂ ਲਈ ਯਾਦ ਕੀਤਾ ਜਾਂਦਾ ਹੈ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਤੇ ਉਨ੍ਹਾਂ ਦੀ ਅਗਵਾਈ ਵਿੱਚ ਭਾਰਤੀ ਅਰਥਚਾਰੇ ਵਿੱਚ ਮਹੱਤਵਪੂਰਨ ਤਬਦੀਲੀਆਂ ਆਈਆਂ।
ਡਾ: ਮਨਮੋਹਨ ਸਿੰਘ ਦੀ ਸਿੱਖਿਆ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮੁੱਢਲੀ ਸਿੱਖਿਆ ਪੰਜਾਬ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ। ਇੱਥੋਂ ਉਨ੍ਹਾਂ ਨੇ 1952 ਵਿੱਚ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਤੇ 1954 ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ। ਰਿਪੋਰਟਾਂ ਦੇ ਅਨੁਸਾਰ, ਉਹ ਫਿਰ ਕੈਂਬਰਿਜ ਯੂਨੀਵਰਸਿਟੀ ਗਏ, ਜਿੱਥੇ ਉਨ੍ਹਾਂ 1957 ਵਿੱਚ ਅਰਥ ਸ਼ਾਸਤਰ ਵਿੱਚ ਪਹਿਲੀ ਸ਼੍ਰੇਣੀ ਦੀ ਆਨਰਜ਼ ਦੀ ਡਿਗਰੀ ਪ੍ਰਾਪਤ ਕੀਤੀ ਫਿਰ ਉਨ੍ਹਾਂ 1962 ਵਿੱਚ ਆਕਸਫੋਰਡ ਯੂਨੀਵਰਸਿਟੀ ਦੇ ਨਫੀਲਡ ਕਾਲਜ ਤੋਂ ਡਾ: ਫਿਲ ਦੀ ਡਿਗਰੀ ਵੀ ਹਾਸਲ ਕੀਤੀ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬ ਯੂਨੀਵਰਸਿਟੀ ਤੋਂ ਕੀਤੀ ਸੀ। ਇੱਥੇ ਉਹ ਲੈਕਚਰਾਰ ਵਜੋਂ ਕੰਮ ਕਰਦੇ ਸੀ। ਇਸ ਤੋਂ ਬਾਅਦ ਉਹ ਦਿੱਲੀ ਯੂਨੀਵਰਸਿਟੀ ਆ ਗਏ। ਸਾਲ 1960 ਵਿੱਚ ਉਸਨੇ ਭਾਰਤ ਵਿੱਚ ਵਿਦੇਸ਼ੀ ਵਪਾਰ ਮੰਤਰਾਲੇ ਵਿੱਚ ਇੱਕ ਸਲਾਹਕਾਰ ਵਜੋਂ ਕੰਮ ਕੀਤਾ।
1970 ਤੋਂ 1980 ਤੱਕ ਡਾ: ਸਿੰਘ ਨੇ ਕਈ ਅਹਿਮ ਅਹੁਦਿਆਂ 'ਤੇ ਸੇਵਾ ਨਿਭਾਈ। ਇਨ੍ਹਾਂ ਵਿੱਚ ਮੁੱਖ ਆਰਥਿਕ ਸਲਾਹਕਾਰ, ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਵਰਗੇ ਅਹੁਦੇ ਸ਼ਾਮਲ ਹਨ। ਸਾਲ 1991 ਵਿੱਚ ਉਨ੍ਹਾਂ ਨੂੰ ਭਾਰਤ ਦਾ ਵਿੱਤ ਮੰਤਰੀ ਬਣਾਇਆ ਗਿਆ। 2004 ਵਿੱਚ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਤੇ ਫਿਰ 2009 ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ।
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
