CBSE: ਸੀਬੀਐੱਸਈ ਨੇ ਸਕੂਲਾਂ ਤੇ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ!....ਜਾਣੋ ਕੀ ਹੈ ਪੂਰਾ ਮਾਮਲਾ
CBSE: ਜੇਕਰ 'ਉਮੀਦਵਾਰਾਂ ਦੀ ਸੂਚੀ' ਫਾਰਮ ਵਿੱਚ ਸਾਰੇ ਵਿਸ਼ਿਆਂ ਨੂੰ ਸਹੀ ਢੰਗ ਨਾਲ ਨਹੀਂ ਭਰਿਆ ਗਿਆ ਜਾਂ ਉਨ੍ਹਾਂ ਵਿੱਚ ਕੋਈ ਗਲਤੀ ਹੈ, ਤਾਂ ਅਜਿਹੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ 2024 ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
CBSE Exam news: CBSE ਵੱਲੋਂ LOC (ਉਮੀਦਵਾਰਾਂ ਦੀ ਸੂਚੀ) ਫਾਰਮ ਜਾਰੀ ਕਰ ਦਿੱਤਾ ਗਿਆ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਵਿਦਿਆਰਥੀਆਂ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 'ਉਮੀਦਵਾਰਾਂ ਦੀ ਸੂਚੀ' ਫਾਰਮ ਵਿੱਚ ਸਾਰੇ ਵਿਸ਼ਿਆਂ ਨੂੰ ਸਹੀ ਢੰਗ ਨਾਲ ਨਹੀਂ ਭਰਿਆ ਗਿਆ ਜਾਂ ਉਨ੍ਹਾਂ ਵਿੱਚ ਕੋਈ ਗਲਤੀ ਹੈ, ਤਾਂ ਅਜਿਹੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ 2024 ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। CBSE ਨੇ ਸਪੱਸ਼ਟ ਕਿਹਾ ਹੈ ਕਿ ਜੇਕਰ LOC 'ਚ ਕੋਈ ਗਲਤੀ ਹੁੰਦੀ ਹੈ ਤਾਂ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸੀਬੀਐਸਈ ਨੇ ਦਾਅਵਾ ਕੀਤਾ ਕਿ ਪਿਛਲੇ ਸਮੇਂ ਵਿੱਚ ਬੋਰਡ ਨੇ ਪਾਇਆ ਹੈ ਕਿ ਸਕੂਲ ਅਤੇ ਵਿਦਿਆਰਥੀ ਫਾਰਮ ਭਰਨ ਵੇਲੇ ਉਚਿਤ ਦੇਖਭਾਲ ਅਤੇ ਇਮਾਨਦਾਰੀ ਨਹੀਂ ਦਿਖਾਉਂਦੇ। ਅਜਿਹੇ 'ਚ ਬੋਰਡ 'ਚ ਕਈ ਤਰ੍ਹਾਂ ਦੀਆਂ ਕਮੀਆਂ ਦੇਖਣ ਨੂੰ ਮਿਲਦੀਆਂ ਸਨ।
CBSE ਨੇ ਸਾਫ਼ ਤੌਰ ’ਤੇ ਕਿਹਾ ਹੈ ਕਿ LOC 'ਚ ਗਲਤੀ ਹੋਣ ’ਤੇ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਐੱਲ. ਓ. ਸੀ. 'ਚ ਹੋਈਆਂ ਗਲਤੀਆਂ ’ਚ ਸੁਧਾਰ ਲਈ ਬਾਅਦ 'ਚ ਕੋਈ ਵਿੰਡੋ ਮੁਹੱਈਆ ਨਹੀਂ ਕਰਵਾਈ ਜਾਵੇਗੀ। ਬੋਰਡ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਸਕੂਲਾਂ ਦੀ ਹੈ ਕਿ ਸਹੀ ਡਾਟਾ ਅਪਲੋਡ ਹੋਵੇ। ਇਸ ਲਈ ਡਾਟਾ ਬੋਰਡ ਨੂੰ ਜਮ੍ਹਾਂ ਕਰਨ ਤੋਂ ਪਹਿਲਾਂ ਸਕੂਲ ਇਹ ਯਕੀਨੀ ਬਣਾਉਣ ਕਿ ਡਾਟਾ ਸਹੀ ਹੈ।
ਜੇਕਰ ਵਿਦਿਆਰਥੀਆਂ ਦਾ ਗਲਤ ਜਨਸੰਖਿਅਕ ਵੇਰਵਾ ਭਰਿਆ ਗਿਆ ਹੈ ਤਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਨ੍ਹਾਂ ਵੇਰਵਿਆਂ ਨੂੰ ਸਹੀ ਕਰਨਾ ਹੋਵੇਗਾ। ਸੰਭਵ ਹੈ ਕਿ ਇਸ ਦੌਰਾਨ ਉਨ੍ਹਾਂ ਨੂੰ ਦਾਖਲਾ ਲੈਣ ’ਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI