Punjab School Education Board Exam 2024 : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ (The board exams will be held one month before)। ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ।
ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ।
ਹੋਰ ਪੜ੍ਹੋ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਖੁਸ਼ਖਬਰੀ! ਪੰਜਾਬ ਬੋਰਡ ਨੇ ਲਿਆ ਇਹ ਅਹਿਮ ਫੈਸਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI