(Source: ECI/ABP News/ABP Majha)
Exam 2024: PSEB ਵੱਲੋਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਪੂਰਾ ਵੇਰਵਾ
PSEB Date sheet: ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਨੇ ਸਰਕਾਰੀ ਸਕੂਲਾਂ ਦੀਆਂ ਸਾਰੀਆਂ ਨਾਨ-ਬੋਰਡ ਕਲਾਸਾਂ 6ਵੀਂ, 7ਵੀਂ ਅਤੇ 11ਵੀਂ ਕਲਾਸਾਂ ਲਈ ਫਾਈਨਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
Non-Board classes Date sheet of final exams: ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਨੇ ਸਰਕਾਰੀ ਸਕੂਲਾਂ ਦੀਆਂ ਸਾਰੀਆਂ ਨਾਨ-ਬੋਰਡ ਕਲਾਸਾਂ 6ਵੀਂ, 7ਵੀਂ ਅਤੇ 11ਵੀਂ ਕਲਾਸਾਂ ਲਈ ਫਾਈਨਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਇਹ ਪ੍ਰੀਖਿਆਵਾਂ 26 ਫਰਵਰੀ ਤੋਂ ਸ਼ੁਰੂ ਹੋ ਕੇ 15 ਮਾਰਚ ਤੱਕ ਚੱਲਣਗੀਆਂ। ਇਸ ਸਬੰਧ ’ਚ ਸਾਰੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਕਤ ਡੇਟਸ਼ੀਟ ’ਚ ਅੰਕਿਤ ਵਿਸ਼ਿਆਂ ਤੋਂ ਇਲਾਵਾ 11ਵੀਂ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਲਏ ਗਏ ਵਾਧੂ ਵਿਸ਼ਿਆਂ ਦੇ ਪੇਪਰ ਸਕੂਲ ਪੱਧਰ ’ਤੇ ਤਿਆਰ ਕਰਵਾ ਕੇ 16 ਮਾਰਚ ਤੱਕ ਇਹ ਪ੍ਰੀਖਿਆ ਮੁਕੰਮਲ ਕਰ ਲਈ ਜਾਵੇ। ਜ਼ਿਕਰਯੋਗ ਹੈ ਕਿ ਇਹ ਸਾਲਾਨਾ ਪ੍ਰੀਖਿਆਵਾਂ ਪੂਰੇ ਸਿਲੇਬਸ ’ਚੋਂ ਲਈਆਂ ਜਾਣਗੀਆਂ। ਇਸ ਦੇ ਨਾਲ ਹੀ ਪ੍ਰੀਖਿਆ ਦਾ ਸਮਾਂ ਸਵੇਰੇ 9.30 ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ।
ਪ੍ਰੀਖਿਆ ਲਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ 11ਵੀਂ ਜਮਾਤ ਦੇ ਵਾਧੂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਸਕੂਲਾਂ ਵੱਲੋਂ ਆਪਣੇ ਪੱਧਰ ’ਤੇ 16 ਮਾਰਚ ਤੱਕ ਕਰਵਾਉਣੀਆਂ ਪੈਣਗੀਆਂ। ਨਤੀਜਾ ਘੋਸ਼ਿਤ ਕਰਨ ਅਤੇ PTM ਦੀ ਮਿਤੀ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI