ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਪ੍ਰਾਈਵੇਟ ਸਕੂਲਾਂ ਵਧਾਈ ਫੀਸ, ਸੜਕਾਂ ਤੋਂ ਲੈ ਕੇ ਹਾਈਕੋਰਟ ਤੱਕ ਡਟੇ ਮਾਪੇ

ਸੈਕਟਰ 44 ਸੀ ਦੇ ਇੱਕ ਪ੍ਰਾਈਵੇਟ ਸਕੂਲ ਬਾਹਰ ਫੀਸ 'ਚ ਵਾਧੇ ਨੂੰ ਲੈ ਕੇ ਮਾਪਿਆਂ ਵੱਲੋਂ ਮੈਨਜਮੈਂਟ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਸੈਕਟਰ 44 ਸੀ ਦੇ ਇੱਕ ਪ੍ਰਾਈਵੇਟ ਸਕੂਲ ਬਾਹਰ ਫੀਸ 'ਚ ਵਾਧੇ ਨੂੰ ਲੈ ਕੇ ਮਾਪਿਆਂ ਵੱਲੋਂ ਮੈਨਜਮੈਂਟ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਪਿਆਂ ਦੀ ਸ਼ਿਕਾਇਤ ਹੈ ਕਿ ਸਕੂਲ ਵੱਲੋਂ ਲੌਕਡਾਊਨ ਦੌਰਾਨ ਕੋਈ ਵੀ ਆਨਲਾਈਨ ਕਲਾਸ ਨਹੀਂ ਲਾਈ ਗਈ। ਇਸ ਲਈ ਜੇਕਰ ਕਲਾਸ ਨਹੀਂ ਲੱਗੀ ਤਾਂ ਫੀਸ ਕਿਉਂ ਜਮ੍ਹਾਂ ਕਰਵਾਈਏ। ਇੱਕ ਵਿਦਿਆਰਥੀ ਦੇ ਪਿਤਾ ਨੇ ਫੀਸਾਂ ਦੀ ਰੈਗੂਲੇਟਰੀ ਬਾਡੀ ਦੇ ਸਕੱਤਰ ਨੂੰ ਅੱਜ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਫੀਸ ਪਾਲਸੀ ਦੇ ਨਿਯਮਾਂ ਦੇ ਉਲਟ ਸਕੂਲ ਵੱਲੋਂ ਬੱਚਿਆਂ ਦੇ ਮਾਪਿਆਂ ਦੀ ਸਲਾਹ ਦੇ ਉਲਟ ਫੀਸਾਂ ਵਧਾਈਆਂ ਜਾ ਰਹੀਆਂ ਹਨ। ਸਕੂਲ ਵਲੋਂ ਲੌਕਡਾਊਨ ਦੌਰਾਨ ਫੀਸ ਮੰਗੀ ਜਾ ਰਹੀ ਹੈ ਜਦਕਿ ਸਕੂਲ ਵਲੋਂ ਆਨਲਾਈਨ ਸਿੱਖਿਆ ਦੀ ਥਾਂ ਸਿਰਫ ਵਟਸਐਪ ’ਤੇ ਸੀਮਤ ਗਿਣਤੀ ਵਿੱਚ ਵਰਕਸ਼ੀਟਾਂ ਭੇਜੀਆਂ ਗਈਆਂ ਹਨ। ਯੂਟੀ ਦੇ ਪ੍ਰਾਈਵੇਟ ਸਕੂਲਾਂ ਨੇ ਪ੍ਰਸ਼ਾਸਨ ਦੇ ਸਿਰਫ ਟਿਊਸ਼ਨ ਫੀਸ ਲੈਣ ਦੇ ਹੁਕਮਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ। ਦੂਜੇ ਪਾਸੇ ਸਕੂਲਾਂ ਨੇ ਟਿਊਸ਼ਨ ਫੀਸਾਂ ਵਧਾ ਦਿੱਤੀਆਂ ਹਨ ਜਿਸ ਕਾਰਨ ਮਾਪਿਆਂ ’ਤੇ ਤਾਲਾਬੰਦੀ ਦੇ ਦੌਰ ਵਿੱਚ ਵਿੱਤੀ ਬੋਝ ਪੈ ਗਿਆ ਹੈ। ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਇਹ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਦੇ ਸਕੂਲਾਂ ਨੂੰ ਸਿਰਫ ਟਿਊਸ਼ਨ ਫੀਸ ਲੈਣ ਦੇ ਹੁਕਮ ਬਿਲਕੁਲ ਗਲਤ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਹੜੇ ਹੈੱਡ ਹੇਠ ਫੀਸ ਤੇ ਕਿੰਨੀ ਫੀਸ ਲੈਣ ਦੇ ਅਧਿਕਾਰ ਪ੍ਰਾਈਵੇਟ ਸਕੂਲਾਂ ਦੇ ਹਨ ਤੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਬੇਵਜ੍ਹਾ ਦਖਲ ਦੇ ਰਿਹਾ ਹੈ। ਸਕੂਲਾਂ ਨੇ ਇਸ ਗੱਲ ’ਤੇ ਵੀ ਇਤਰਾਜ਼ ਜਤਾਇਆ ਹੈ ਕਿ ਫੀਸ ਨਾ ਦੇਣ ਦੀ ਸੂਰਤ ਵਿੱਚ ਕਿਸੇ ਵਿਦਿਆਰਥੀ ਦਾ ਨਾਂ ਨਾ ਕੱਟਣ ਤੇ ਉਸ ਨੂੰ ਆਨਲਾਈਨ ਸਿੱਖਿਆ ਜਾਰੀ ਰੱਖਣ ਦੇ ਹੁਕਮ ਵੀ ਗਲਤ ਹਨ। ਇਹ ਜਾਣਕਾਰੀ ਮਿਲੀ ਹੈ ਕਿ ਸ਼ਹਿਰ ਦੇ ਵੱਡੀ ਗਿਣਤੀ ਸਕੂਲਾਂ ਨੇ ਸਪੋਰਟਸ ਫੰਡ, ਕੰਪਿਊਟਰ ਫੰਡ ਤੇ ਹੋਰ ਖਰਚੇ ਇਕੱਠੇ ਕਰਕੇ ਟਿਊਸ਼ਨ ਫੀਸ ਤੈਅ ਕੀਤੀ ਹੈ ਜਿਸ ਕਾਰਨ ਮਾਪਿਆਂ ’ਤੇ ਵੱਡਾ ਵਿੱਤੀ ਬੋਝ ਪੈ ਗਿਆ ਹੈ। ਚੰਡੀਗੜ੍ਹ ਪੇਰੈਂਟਸ ਐਸੋਸੀਏਸ਼ਨ (ਸੀਪੀਏ) ਦੇ ਪ੍ਰਧਾਨ ਨਿਤਿਨ ਗੋਇਲ ਨੇ ਦੱਸਿਆ ਕਿ ਸੀਬੀਐਸਈ ਨੇ ਸੂਬਾ ਸਰਕਾਰਾਂ ਨੂੰ ਸਾਫ ਕਿਹਾ ਹੈ ਕਿ ਇਸ ਹਾਲਤ ਵਿੱਚ ਸਿਰਫ ਉਹੀ ਫੀਸਾਂ ਲਈਆਂ ਜਾ ਸਕਦੀਆਂ ਹਨ ਜਿਹੜੇ ਹੈੱਡਜ਼ (ਸਿਰਲੇਖ) ਸੂਬਾ ਸਰਕਾਰ ਨੇ ਤੈਅ ਕੀਤੇ ਹੋਏ ਹਨ। ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਫੀਸ ਪਾਲਸੀ ਲਾਗੂ ਕਰਨ ਲਈ ਕੋਈ ਵੱਖਰਾ ਸਿਰਲੇਖ ਹੀ ਨਹੀਂ ਬਣਾਇਆ ਤੇ ਸਕੂਲ ਆਪਣੀ ਸਹੂਲਤ ਅਨੁਸਾਰ ਫੀਸਾਂ ਵਸੂਲਦੇ ਰਹੇ ਹਨ। ਇਥੋਂ ਦੇ ਨਿੱਜੀ ਸਕੂਲਾਂ ਤੋਂ ਲਏ ਵੇਰਵਿਆਂ ਅਨੁਸਾਰ ਇਸ ਵੇਲੇ ਜ਼ਿਆਦਾਤਰ ਸਕੂਲਾਂ ਨੇ ਆਪਣੀ ਫੀਸ ਹੈੱਡ ਵਿਚੋਂ ਟਿਊਸ਼ਨ ਫੀਸ ਦਾ ਹੈੱਡ ਹਟਾ ਕੇ ਤਿਮਾਹੀ ਫੀਸ ਰੱਖ ਲਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ
15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget