ਚੰਡੀਗੜ੍ਹ : ਕੋਰੋਨਾਵਾਇਰਸ ਅਤੇ ਲੌਕਡਾਊਨ ਕਾਰਨ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦੇ ਪੰਜਾਬੀਆਂ ਲਈ ਮੈਡੀਕਲ ਦੀ ਪੜ੍ਹਾਈ ਹੁਣ ਹੋਰ ਮੁਸ਼ਕਿਲ ਹੋ ਜਾਵੇਗੀ।ਸੂਬਾ ਸਰਕਾਰ ਨੇ ਸਰਕਾਰੀ ਤੇ ਨਿੱਜੀ ਸੈਕਟਰਾਂ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦਾ ਫ਼ੈਸਲਾ ਕੀਤਾ ਹੈ।

ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨਾ ਇਹ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਨੇ ਫੀਸਾਂ ਵਧਾਉਣ ਦੀ ਇਸ ਮੰਗ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ।

ਰਾਜ ਸਰਕਾਰ ਮੁਤਾਬਕ ਅਜਿਹਾ ਮੈਡੀਕਲ ਕਾਲਜਾਂ ਦਾ ਬੁਨਿਆਦੀ ਢਾਂਚਾ ਤੇ ਹੋਰ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ।ਤੁਹਾਨੂੰ ਦਸ ਦੇਈਏ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀ ਫੀਸ 2015 ਅਤੇ ਨਿੱਜੀ ਮੈਡੀਕਲ ਕਾਲਜਾਂ 'ਚ 2014 ਤੋਂ ਬਾਅਦ ਨਹੀਂ ਵਧੀ ਹੈ। ਇਨ੍ਹਾਂ 5-6 ਸਾਲਾਂ ਵਿਚ ਕੀਮਤ ਸੂਚਕ ਅੰਕ ਵਿਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਕਾਰਨ ਕਾਲਜ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿਚ ਅਸਮਰਥ ਹੋ ਰਹੇ ਹਨ।ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ।


ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ


ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI