Punjab News: ਪੰਜਾਬ ਵਿੱਚ ਲਗਾਤਾਰ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਦੀ ਸਥਿਤੀ ਕਾਫੀ ਗੰਭੀਰ ਬਣ ਚੁੱਕੀ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ। ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਕੂਲ 8 ਸਤੰਬਰ ਨੂੰ ਖੁੱਲ੍ਹਣੇ ਹਨ, ਪਰ ਪੰਜਾਬ ਵਿੱਚ ਹੋਈ ਤਬਾਹੀ ਨੂੰ ਦੇਖਦੇ ਹੋਏ ਛੁੱਟੀਆਂ ਦੁਬਾਰਾ ਵਧਾਈਆਂ ਜਾ ਸਕਦੀਆਂ ਹਨ। ਕਿਉਂਕਿ ਹੜ੍ਹਾਂ ਤੋਂ ਪ੍ਰਭਾਵਿਤ ਸਕੂਲ ਅਜੇ ਵੀ ਪੂਰੀ ਤਰ੍ਹਾਂ ਪਾਣੀ ਨਾਲ ਭਰੇ ਹੋਏ ਹਨ ਅਤੇ ਜਿੱਥੇ ਪਾਣੀ ਘੱਟ ਗਿਆ ਹੈ, ਉੱਥੇ ਚਿੱਕੜ ਜਮ੍ਹਾ ਹੈ।
ਇਸ ਦੌਰਾਨ ਇਹ ਵੀ ਚਰਚਾ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਇਆ ਹੈ, ਉਨ੍ਹਾਂ ਇਲਾਕਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਹੋਰ ਵਧਾਈਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਖੜਾ ਡੈਮ ਅਤੇ ਹੋਰ ਡੈਮਾਂ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 14 ਫੁੱਟ ਉੱਪਰ ਚਲਾ ਗਿਆ ਹੈ।
ਇਸ ਖ਼ਤਰੇ ਦੇ ਵਿਚਕਾਰ, ਪੰਜਾਬ ਦੇ ਕਈ ਇਲਾਕਿਆਂ ਵਿੱਚ ਦੁਬਾਰਾ ਪਾਣੀ ਭਰਨ ਦੀ ਸੰਭਾਵਨਾ ਹੈ। ਨਾਲ ਹੀ, ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਲੈ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI