ਪੜਚੋਲ ਕਰੋ

Punjab News: ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ, ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ ਜਾਣਕਾਰੀ

National Military College: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ

Punjab news; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ 'ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਦੇ ਹਿੱਤ ਵਿੱਚ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਥਾਹ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਮਾਨ ਸਰਕਾਰ ਰੱਖਿਆ ਬਲਾਂ ਦੀਆਂ ਸੰਸਥਾਵਾਂ ਵਿੱਚ ਭਰਤੀ ਤੋਂ ਪਹਿਲਾਂ ਦੀ ਪੜ੍ਹਾਈ ਲਈ ਜ਼ਰੂਰੀ ਜਾਣਕਾਰੀ ਵੀ ਪ੍ਰਦਾਨ ਕਰ ਰਹੀ ਹੈ (Mann government is also providing necessary information for pre-recruitment studies in defense forces institutions) ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਰੱਖਿਆ ਸੇਵਾਵਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਯਕੀਨੀ ਬਣਾਈ ਜਾ ਸਕੇ।

ਇੰਝ ਲੈ ਸਕਦੇ ਹੋ ਦਾਖਲਾ
 
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਜੂਨ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।
 
ਉਨ੍ਹਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।
 
ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2012 ਤੋਂ 1 ਜੁਲਾਈ, 2013 ਵਿਚਕਾਰ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ 'ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਇੰਨੀ ਅਦਾ ਕਰਨੀ ਪਵੇਗੀ ਫੀਸ
 
ਉਨ੍ਹਾਂ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।
 
ਇਸ ਤੋਂ ਇਲਾਵਾ ਜਨਰਲ ਵਰਗ ਦੇ ਉਮੀਦਵਾਰ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਦੇ ਉਮੀਦਵਾਰ 555 ਰੁਪਏ ਦਾ ਬੈਂਕ ਡਰਾਫ਼ਟ "ਕਮਾਂਡੈਂਟ ਆਰ.ਆਈ.ਐਮ.ਸੀ. ਫੰਡ, ਡਰਾਵੀ ਸ਼ਾਖਾ, ਐਚ.ਡੀ.ਐਫ.ਸੀ. ਬੈਂਕ, ਬੱਲੂਪਰ ਚੌਕ, ਦੇਹਰਾਦੂਨ (ਬੈਂਕ ਕੋਡ-1399), ਉਤਰਾਖੰਡ" ਦੇ ਨਾਂ ਭੇਜ ਕੇ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਮੰਗਵਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ ਜਾਂ ਲਿਖਿਆ ਹੋਵੇ।

ਹੋਰ ਅਹਿਮ ਜਾਣਕਾਰੀ

  • ਅਰਜ਼ੀ ਦੋ ਪਰਤਾਂ ਵਿੱਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ
  • ਤਿੰਨ ਪਾਸ ਪੋਰਟ ਸਾਈਜ਼ ਫ਼ੋਟੋਆਂ
  • ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ
  • ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ।
  • ਮੁਕੰਮਲ ਅਰਜ਼ੀਆਂ 15 ਅਪ੍ਰੈਲ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Embed widget