ਚੰਡੀਗੜ੍ਹ: ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (ਪੀਟੀਆਈ) ਦੀਆਂ ਆਸਾਮੀਆਂ ਕੱਢਣ ਜਾ ਰਹੀ ਹੈ। ਪੰਜਾਬ ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮੈਟ੍ਰਿਕਸ ਨਾਲ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (ਪੀਟੀਆਈ) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਸਿਰਜੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ।


ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਲਈ ਸਾਲਾਨਾ 70.08 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਇਨ੍ਹਾਂ ਨਵੇਂ ਨਿਯੁਕਤੀਆਂ ਨੂੰ ਉਨ੍ਹਾਂ ਦੀ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਲਾਗੂ ਤਨਖਾਹ ਮੈਟ੍ਰਿਕਸ ਦੀ ਘੱਟੋ-ਘੱਟ ਤਨਖਾਹ ਪ੍ਰਦਾਨ ਕੀਤੀ ਜਾਣੀ ਹੈ, ਇਸ ਲਈ ਪਹਿਲੇ ਤਿੰਨ ਸਾਲਾਂ ਲਈ 210.24 ਕਰੋੜ ਰੁਪਏ ਦੇ ਵਿੱਤੀ ਬੋਝ ਪਵੇਗਾ। ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਅਹਿਮ ਫੈਸਲੇ ਲੈ ਰਹੀ ਹੈ।


ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਅੰਤਰਿਮ ਵਿੱਤੀ ਰਾਹਤ ਵਜੋਂ ਰਜਿਸਟਰਡ ਉਸਾਰੀ ਕਾਮਿਆਂ ਨੂੰ 3000 ਰੁਪਏ ਜਾਰੀ ਕਰਨ ਅਤੇ ਵੰਡਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੋਵਿਡ-19 ਕਾਰਨ ਪੈਦਾ ਹੋਈ ਚੁਣੌਤੀਪੂਰਨ ਸਥਿਤੀ ਦੇ ਮੱਦੇਨਜ਼ਰ ਕਈ ਥਾਵਾਂ ’ਤੇ ਚੱਲ ਰਹੇ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਅਸਥਾਈ ਤੌਰ ’ਤੇ ਮੱਠੀ ਪੈ ਗਈ ਹੈ।


ਨਤੀਜੇ ਵਜੋਂ, ਬਹੁਤ ਸਾਰੇ ਨਿਰਮਾਣ ਕਾਮਿਆਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਤੀਜੀ ਲਹਿਰ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਨਵੇਂ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਹ ਫੈਸਲੇ ਬੁੱਧਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਹਨ।



ਇਹ ਵੀ ਪੜ੍ਹੋ: Punjab Government: ਪੰਜਾਬ ਦੀਆਂ ਬਜ਼ੁਰਗ ਤੇ ਵਿਧਵਾ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ, 27.71 ਲੱਖ ਮਹਿਲਾਵਾਂ ਨੂੰ ਮਿਲੇਗਾ ਲਾਭ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI