ਪੜਚੋਲ ਕਰੋ

Indian Army Agniveer: ਅਗਨੀਵੀਰ ਸਕੀਮ ਤਹਿਤ ਫੌਜ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ! ਰਿਟਾਇਰ ਹੋਣ ਮਗਰੋਂ ਮਿਲੇਗੀ ਸੀਆਰਪੀਐਫ 'ਚ ਐਂਟਰੀ

ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਵਿੱਚ ਜਨਰਲ ਡਿਊਟੀ ਸਿਪਾਹੀਆਂ ਦੀਆਂ ਮਨਜ਼ੂਰਦਸ਼ੁਦਾ 1,29,929 ਆਸਾਮੀਆਂ ’ਚੋਂ 10 ਫ਼ੀਸਦ ਆਸਾਮੀਆਂ.

Indian Army Agniveer: ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਵਿੱਚ ਜਨਰਲ ਡਿਊਟੀ ਸਿਪਾਹੀਆਂ ਦੀਆਂ ਮਨਜ਼ੂਰਦਸ਼ੁਦਾ 1,29,929 ਆਸਾਮੀਆਂ ’ਚੋਂ 10 ਫ਼ੀਸਦ ਆਸਾਮੀਆਂ ਸਾਬਕਾ ਅਗਨੀਵੀਰਾਂ ਲਈ ਰਾਖਵੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਮਨਜ਼ੂਰਸ਼ੁਦਾ ਆਸਾਮੀਆਂ ’ਚੋਂ 4,667 ਆਸਾਮੀਆਂ ਮਹਿਲਾਵਾਂ ਲਈ ਹਨ, ਜਿਨ੍ਹਾਂ ਦੇ ਤਨਖਾਹ ਸਕੇਲ 21700 ਰੁਪਏ ਤੋਂ ਲੈ ਕੇ 69100 ਰੁਪਏ ਤੱਕ ਹੋਣਗੇ ਅਤੇ ਸੇਵਾਮੁਕਤੀ ਦੀ ਉਮਰ 60 ਸਾਲ ਹੋਵੇਗੀ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਿਪਾਹੀ (ਜਨਰਲ ਡਿਊਟੀ) ਦੀ ਭਰਤੀ ਲਈ 10 ਫ਼ੀਸਦ ਆਸਾਮੀਆਂ ਸਾਬਕਾ ਅਗਨੀਵੀਰਾਂ ਲਈ ਰਾਖਵੀਆਂ ਹੋਣਗੀਆਂ।

ਨੋਟੀਫਿਕੇਸ਼ਨ ਮੁਤਾਬਕ ਜਿਹੜੇ ਨੌਜਵਾਨ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਦੀ ਉਮਰ 18 ਤੋਂ 23 ਸਾਲ ਵਿਚਾਲੇ ਹੋਣੀ ਚਾਹੀਦੀ ਹੈ। ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਜਨਜਾਤੀ ਦੇ ਉਮੀਦਵਾਰਾਂ ਲਈ ਉਮਰ ਹੱਦ ’ਚ ਪੰਜ ਸਾਲ ਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਉਮਰ ਹੱਦ ’ਚ ਤਿੰਨ ਸਾਲ ਦੀ ਛੋਟ ਹੋਵੇਗੀ। ਨੋਟੀਫਿਕੇਸ਼ਨ ਮੁਤਾਬਕ ਸਾਬਕਾ ਅਗਨੀਵੀਰਾਂ ਦੇ ਪਹਿਲੇ ਬੈਚ ਲਈ ਵੱਧ ਤੋਂ ਵੱਧ ਉਮਰ ਹੱਦ ’ਚ ਪੰਜ ਸਾਲ ਤੱਕ ਦੀ ਛੋਟ ਦਿੱਤੀ ਜਾਵੇਗੀ ਜਦਕਿ ਸਾਬਕਾ ਅਗਨੀਵੀਰਾਂ ਦੇ ਬਾਅਦ ਵਾਲੇ ਬੈਚਾਂ ਨੂੰ ਉਮਰ ਹੱਦ ’ਚ ਤਿੰਨ ਸਾਲ ਤੱਕ ਦੀ ਛੋਟ ਹੋਵੇਗੀ। 

ਇਸ ਲਈ ਲੋੜੀਂਦੀ ਵਿਦਿਅਕ ਯੋਗਤਾ ਦਸਵੀਂ ਜਾਂ ਕੇਂਦਰ/ਸੂਬਾ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕਿਸੇ ਬੋਰਡ ਜਾਂ ਯੂਨੀਵਰਸਿਟੀ ਜਾਂ ਫਿਰ ਸਾਬਕਾ ਸੈਨਿਕ ਦੇ ਮਾਮਲੇ ਵਿੱਚ ਫ਼ੌਜ ਦੀ ਉਕਤ ਵਿਦਿਅਕ ਯੋਗਤਾ ਦੇ ਬਰਾਬਰ ਦੀ ਕੋਈ ਪੜ੍ਹਾਈ ਹੋਣੀ ਚਾਹੀਦੀ ਹੈ। ਸੀਆਰਪੀਐਫ ਵਿੱਚ ਸਿਪਾਹੀ (ਜਨਰਲ ਡਿਊਟੀ) ਦੀ ਆਸਾਮੀ ’ਤੇ ਭਰਤੀ ਲਈ ਸਰੀਰਕ ਤੇ ਮੈਡੀਕਲ ਮਾਪਦੰਡ ਕੇਂਦਰ ਵੱਲੋਂ ਸਮੇਂ-ਸਮੇਂ ’ਤੇ ਨਿਰਧਾਰਤ ਯੋਜਨਾ ਮੁਤਾਬਕ ਲਾਗੂ ਹੋਣਗੇ। ਉਮੀਦਵਾਰਾਂ ਨੂੰ ਫਿਜ਼ੀਕਲ ਟੈਸਟ ਤੇ ਲਿਖਤ ਪ੍ਰੀਖਿਆ ਪਾਸ ਕਰਨੀ ਹੋਵੇਗੀ ਜਦਕਿ ਸਾਬਕਾ ਅਗਨੀਵੀਰਾਂ ਨੂੰ ਫਿਜ਼ੀਕਲ ਟੈਸਟ ਤੋਂ ਛੋਟ ਹੋਵੇਗੀ। ਪਿਛਲੇ ਮਹੀਨੇ ਕੇਂਦਰ ਨੇ ਬੀਐਸਐਫ ਤੇ ਸੀਆਈਐਸਐਫ ’ਚ ਸਾਬਕਾ ਅਗਨੀਵੀਰਾਂ ਲਈ 10 ਫ਼ੀਸਦ ਆਸਾਮੀਆਂ ਰਾਖਵੀਆਂ ਕੀਤੀਆਂ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget