ਖੁਸ਼ਖਬਰੀ! ਪੰਜਾਬ 'ਚ ਖੁੱਲ੍ਹੇਗੀ ਸਾਢੇ 10 ਹਜ਼ਾਰ ਅਧਿਆਪਕਾਂ ਦੀ ਭਰਤੀ
ਪੰਜਾਬ ਵਿੱਚ 10,500 ਅਧਿਆਪਕਾਂ ਦੀ ਭਰਤੀ ਹੋਏਗੀ। ਇਹ ਦਾਅਵਾ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ 10,500 ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ।
ਫਿਰੋਜ਼ਪੁਰ: ਪੰਜਾਬ ਵਿੱਚ 10,500 ਅਧਿਆਪਕਾਂ ਦੀ ਭਰਤੀ ਹੋਏਗੀ। ਇਹ ਦਾਅਵਾ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ 10,500 ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦੇ ਆਰਥਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੇਸ਼ ਦਾ ਬਿਹਤਰੀਨ ਸਿੱਖਿਆ ਢਾਂਚਾ ਬਣਾਇਆ ਜਾਵੇਗਾ। ਇਸ ਸਬੰਧੀ ਜ਼ਮੀਨੀ ਪੱਧਰ ’ਤੇ ਸਕੂਲਾਂ ਤੇ ਸਟਾਫ ਦੀ ਘਾਟ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਇਸ ’ਤੇ ਵਿਚਾਰ-ਵਟਾਦਰਾਂ ਕਰ ਕੇ ਨਵੀਂ ਸਿੱਖਿਆ ਨੀਤੀ ਉਲੀਕੀ ਜਾਵੇਗੀ।
ਉਨ੍ਹਾਂ ਕਿਹਾ ਕਿ ਬਦਲੀਆਂ ਲਈ ਜਲਦੀ ਹੀ ਆਨਲਾਈਨ ਪੋਰਟਲ ਸ਼ੁਰੂ ਕੀਤਾ ਜਾਵੇਗਾ। ਲੋਕਾਂ ਵੱਲੋਂ ਨਿੱਜੀ ਸਕੂਲਾਂ ਦੀਆਂ ਆਪਹੁਦਰੀਆਂ ਖ਼ਿਲਾਫ਼ ਸਖ਼ਤੀ ਬਾਰੇ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ-ਦੋ ਦਿਨਾਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰਨ ਵਾਲੇ ਹਨ।
ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਐਤਵਾਰ ਨੂੰ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨਾ ਲਾਉਣ ਤੋਂ ਪਹਿਲਾਂ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ। ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।
Education Loan Information:
Calculate Education Loan EMI