ਪੜਚੋਲ ਕਰੋ

UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ

UAE 10 Year Passport: ਯੂਏਈ ਪਾਸਪੋਰਟ ਅਥਾਰਟੀ ਨੇ ਅਧਿਕਾਰਤ ਤੌਰ 'ਤੇ UAE ਪਾਸਪੋਰਟ ਦੀ ਵੈਧਤਾ ਨੂੰ 10 ਸਾਲ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਫੈਡਰਲ ਅਥਾਰਟੀ ਫਾਰ ਆਈਡੈਂਟਿਟੀ, ਸਿਟੀਜ਼ਨਸ਼ਿਪ, ਕਸਟਮਜ਼ ਤੇ ਪੋਰਟ ਸਕਿਓਰਿਟੀ

UAE 10 Year Passport: ਯੂਏਈ ਪਾਸਪੋਰਟ ਅਥਾਰਟੀ ਨੇ ਅਧਿਕਾਰਤ ਤੌਰ 'ਤੇ UAE ਪਾਸਪੋਰਟ ਦੀ ਵੈਧਤਾ ਨੂੰ 10 ਸਾਲ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਫੈਡਰਲ ਅਥਾਰਟੀ ਫਾਰ ਆਈਡੈਂਟਿਟੀ, ਸਿਟੀਜ਼ਨਸ਼ਿਪ, ਕਸਟਮਜ਼ ਤੇ ਪੋਰਟ ਸਕਿਓਰਿਟੀ (ICP) ਅਨੁਸਾਰ, ਇਹ ਨਵੀਂ ਸੇਵਾ ਅੱਜ ਯਾਨੀ ਸੋਮਵਾਰ (8 ਜੁਲਾਈ 2024) ਤੋਂ ਲਾਗੂ ਹੋ ਗਈ ਹੈ। ਇਹ ਸੇਵਾ 21 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਲਈ ਉਪਲਬਧ ਹੋਵੇਗੀ। ਹੁਣ ਤੱਕ ਸੰਯੁਤ ਅਰਬ ਅਮੀਰਾਤ ਵਿੱਚ ਪਾਸਪੋਰਟ ਦੀ ਵੈਧਤਾ ਜਾਰੀ ਹੋਣ ਦੀ ਮਿਤੀ ਤੋਂ ਪੰਜ ਸਾਲ ਸੀ।

ਖਲੀਜ ਟਾਈਮਜ਼ ਨੂੰ UAE ਦੀ 26 ਸਾਲਾ ਫਾਤਿਮਾ ਅਲ ਬਲੂਸ਼ੀ ਨੇ ਕਿਹਾ ਕਿ ਇਹ ਇੱਕ ਹੋਰ ਉਦਾਹਰਣ ਹੈ ਕਿ ਕਿਵੇਂ ਸਾਡੇ ਨੇਤਾ ਹਮੇਸ਼ਾ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ਦੀ ਤਲਾਸ਼ ਕਰਦੇ ਹਨ। ਉਸ ਨੇ ਦੱਸਿਆ ਕਿ ਮੈਂ ਹਾਲ ਹੀ ਵਿੱਚ ਦੁਬਈ ਹਵਾਈ ਅੱਡੇ 'ਤੇ 30 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਆਪਣਾ ਪਾਸਪੋਰਟ ਰਿਨਿਊ ਕਰਵਾਇਆ ਹੈ।

ਅਲ ਆਇਨ ਨਿਵਾਸੀ ਨੇ ਦੱਸਿਆ ਕਿ ਕਿਵੇਂ 10 ਸਾਲਾਂ ਦੀ ਵੈਧਤਾ ਦੀ ਮਿਆਦ ਦਾ ਵਾਧਾ ਉਸ ਤੇ ਉਸ ਦੇ ਪਰਿਵਾਰ ਲਈ ਰਾਹਤ ਪ੍ਰਦਾਨ ਕਰੇਗਾ, ਕਿਉਂਕਿ ਉਹ ਕਈ ਵਾਰ ਆਪਣਾ ਪਾਸਪੋਰਟ ਰੀਨਿਊ ਕਰਨਾ ਭੁੱਲ ਜਾਂਦੀ ਹੈ। ਔਰਤ ਨੇ ਕਿਹਾ, 'ਆਪਣੇ ਰੁਝੇਵਿਆਂ ਕਾਰਨ ਅਸੀਂ ਕਈ ਵਾਰ ਮਿਆਦ ਪੁੱਗਣ ਤੋਂ ਪਹਿਲਾਂ ਪਾਸਪੋਰਟ ਨੂੰ ਰੀਨਿਊ ਕਰਨਾ ਭੁੱਲ ਜਾਂਦੇ ਹਾਂ। ਸਮਾਂ ਸੀਮਾ ਵਧਾਉਣ ਨਾਲ ਸਾਨੂੰ ਬਹੁਤ ਸਹੂਲਤ ਮਿਲੇਗੀ।


ਜਨਤਾ ਨੂੰ ਰਾਹਤ ਮਿਲੇਗੀ
ਦੁਬਈ ਦੇ 34 ਸਾਲਾ ਨਾਗਰਿਕ ਅਹਿਮਦ ਖਲੀਫਾ ਨੇ ਕਿਹਾ, 'ਯੂਏਈ ਕੋਲ ਅਜਿਹੀਆਂ ਨੀਤੀਆਂ ਨੂੰ ਲਾਗੂ ਕਰਨ ਦਾ ਲੰਬਾ ਇਤਿਹਾਸ ਹੈ ਜੋ ਆਪਣੇ ਲੋਕਾਂ ਲਈ ਜੀਵਨ ਨੂੰ ਵਧੇਰੇ ਸੁਵਿਧਾਜਨਕ ਬਣਾਉਂਦੀਆਂ ਹਨ।' ਇਸ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਸਰਕਾਰ ਦੇ ਯਤਨਾਂ ਦੀ ਇਹ ਨਵੀਂ ਮਿਸਾਲ ਹੈ। ਖਲੀਫਾ ਦਾ ਮੰਨਣਾ ਹੈ ਕਿ 10 ਸਾਲ ਦੀ ਵੈਧਤਾ ਲੰਬੇ ਸਮੇਂ ਵਿੱਚ ਯੂਏਈ ਦੇ ਨਾਗਰਿਕਾਂ ਦੇ ਸਮੇਂ ਤੇ ਮਿਹਨਤ ਦੀ ਬਚਤ ਕਰੇਗੀ।


ਪਾਸਪੋਰਟ ਦਾ ਨਵੀਨੀਕਰਨ ਕਦੋਂ ਹੋਵੇਗਾ?
ਅਥਾਰਟੀ ਦੇ ਪਛਾਣ ਤੇ ਪਾਸਪੋਰਟ ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਸੁਹੇਲ ਜੁਮਾ ਅਲ ਖੈਲੀ ਨੇ ਸਪੱਸ਼ਟ ਕੀਤਾ ਕਿ 10 ਸਾਲ ਦੀ ਵੈਧਤਾ 21 ਸਾਲ ਤੇ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਤੱਕ ਸੀਮਤ ਹੈ। 21 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ 5 ਸਾਲ ਦੇ ਪਾਸਪੋਰਟ ਜਾਰੀ ਰਹਿਣਗੇ। ਨਵੇਂ 10 ਸਾਲਾਂ ਦੇ ਯੂਏਈ ਪਾਸਪੋਰਟ ਮੌਜੂਦਾ ਪਾਸਪੋਰਟਾਂ ਵਾਂਗ ਹੀ ਜਾਰੀ ਕੀਤੇ ਜਾਣਗੇ। ਨਾਗਰਿਕ ਨਵੀਂ ਸੇਵਾ ਲਈ ਅਰਜ਼ੀ ਦੇ ਸਕਦੇ ਹਨ ਜਦੋਂ ਉਨ੍ਹਾਂ ਦੇ ਮੌਜੂਦਾ ਪਾਸਪੋਰਟ ਦੀ ਮਿਆਦ ਖਤਮ ਹੋ ਜਾਂਦੀ ਹੈ, ਜਾਂ ਜਦੋਂ ਤੱਕ ਇਸ ਦੇ ਸਾਰੇ ਪੰਨੇ ਪੂਰੀ ਤਰ੍ਹਾਂ ਵਰਤ ਲਏ ਜਾਂਦੇ ਹਨ।

ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੀ ਕਰਨਾ ਚਾਹੀਦਾ?
UAE ਦੇ ਨਾਗਰਿਕਾਂ ਕੋਲ ਆਪਣੇ ਨਵੇਂ 10 ਸਾਲ ਦੇ ਪਾਸਪੋਰਟ ਨੂੰ ਰੀਨਿਊ ਕਰਨ ਲਈ ਕਈ ਸੁਵਿਧਾਜਨਕ ਵਿਕਲਪ ਹਨ। ਘਰੇਲੂ ਤੌਰ 'ਤੇ ਉਹ ਰੈਜ਼ੀਡੈਂਸੀ ਤੇ ਵਿਦੇਸ਼ੀ ਮਾਮਲਿਆਂ ਦੇ ਜਨਰਲ ਡਾਇਰੈਕਟੋਰੇਟ ਦੁਆਰਾ ਚਲਾਏ ਜਾ ਰਹੇ ਆਪਣੇ ਸਥਾਨਕ ਪਾਸਪੋਰਟ ਦਫਤਰ ਰਾਹੀਂ ਅਰਜ਼ੀ ਦੇ ਸਕਦੇ ਹਨ। ਐਮਰਜੈਂਸੀ ਨਵਿਆਉਣ ਲਈ ਨਾਗਰਿਕ ਅਬੂ ਧਾਬੀ, ਦੁਬਈ ਤੇ ਸ਼ਾਰਜਾਹ ਹਵਾਈ ਅੱਡਿਆਂ 'ਤੇ ਪਾਸਪੋਰਟ ਦਫਤਰ ਜਾ ਸਕਦੇ ਹਨ। ਇਹ ਕੇਂਦਰ ਫੌਰੀ ਲੋੜ ਨੂੰ ਪੂਰਾ ਕਰਨ ਲਈ 24 ਘੰਟੇ ਤੇ 7 ਦਿਨ ਖੁੱਲ੍ਹੇ ਰਹਿੰਦੇ ਹਨ। ਵਿਦੇਸ਼ਾਂ ਵਿੱਚ ਰਹਿਣ ਵਾਲਿਆਂ ਲਈ ਨਵੀਂ 10 ਸਾਲ ਦੀ ਪਾਸਪੋਰਟ ਸੇਵਾ ਯੂਏਈ ਦੇ ਦੂਤਾਵਾਸਾਂ ਤੇ ਕੌਂਸਲੇਟਾਂ ਰਾਹੀਂ ਵੀ ਉਪਲਬਧ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget