Government job- ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਵਿਚ ਨੌਕਰੀ ਦਾ ਸੁਨਹਿਰੀ ਮੌਕਾ ਹੈ। SSC ਰਾਹੀਂ CRPF ਵਿਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ, ਜੋ ਉਮੀਦਵਾਰ CRPF ਵਿਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ SSC ਦੀ ਅਧਿਕਾਰਤ ਵੈੱਬਸਾਈਟ ssc.gov.in ਉਤੇ ਜਾ ਕੇ ਅਪਲਾਈ ਕਰ ਸਕਦੇ ਹਨ। 


ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। CRPF ਵਿਚ ਕੁੱਲ 11541 ਅਸਾਮੀਆਂ SSC GD ਕਾਂਸਟੇਬਲ ਰਾਹੀਂ ਭਰੀਆਂ ਜਾਣੀਆਂ ਹਨ। ਜੇਕਰ ਤੁਸੀਂ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਉਹ 14 ਅਕਤੂਬਰ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਜੋ ਵੀ CRPF ਵਿੱਚ ਨੌਕਰੀ ਪ੍ਰਾਪਤ ਕਰਨ ਵਿਚ ਦਿਲਚਸਪੀ ਰੱਖਦਾ ਹੈ, ਸਭ ਤੋਂ ਪਹਿਲਾਂ ਹੇਠਾਂ ਦਿੱਤੀਆਂ ਗਈਆਂ ਇਨ੍ਹਾਂ ਗੱਲਾਂ ਨੂੰ ਧਿਆਨ ਨਾਲ ਪੜ੍ਹੋ...



CRPF ਵਿਚ ਨੌਕਰੀ ਪ੍ਰਾਪਤ ਕਰਨ ਦੀ ਯੋਗਤਾ
CRPF ਭਰਤੀ ਲਈ ਬਿਨੈ ਕਰਨ ਵਾਲੇ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ 10ਵੀਂ ਜਮਾਤ ਪਾਸ ਹੋਣੇ ਚਾਹੀਦੇ ਹਨ। ਪੁਰਸ਼ ਉਮੀਦਵਾਰਾਂ ਲਈ ਅਸਾਮੀਆਂ ਦੀ ਗਿਣਤੀ 11299, ਜਦ ਕਿ ਮਹਿਲਾ ਉਮੀਦਵਾਰਾਂ ਲਈ ਅਸਾਮੀਆਂ ਦੀ ਗਿਣਤੀ 242 ਹੈ।


ਕਿਹੜਾ ਉਮਰ ਵਰਗ ਅਪਲਾਈ ਕਰ ਸਕਦਾ ਹੈ
ਜੋ ਕੋਈ ਵੀ ਇਸ ਸੀਆਰਪੀਐਫ ਭਰਤੀ ਲਈ ਅਰਜ਼ੀ ਦੇ ਰਿਹਾ ਹੈ, ਉਨ੍ਹਾਂ ਦੀ ਘੱਟੋ-ਘੱਟ ਉਮਰ ਸੀਮਾ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਉਮਰ ਸੀਮਾ 23 ਸਾਲ ਹੋਣੀ ਚਾਹੀਦੀ ਹੈ।


CRPF ਲਈ ਅਪਲਾਈ ਕਰਨ ਲਈ ਫੀਸ ਅਦਾ ਕਰਨੀ ਪਵੇਗੀ
ਜਨਰਲ, ਓਬੀਸੀ, ਈਡਬਲਯੂਐਸ ਉਮੀਦਵਾਰਾਂ ਲਈ ਅਰਜ਼ੀ ਫੀਸ: 100 ਰੁਪਏ, SC, ST, ਮਹਿਲਾ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ: ਕੋਈ ਨਹੀਂ। ਇਨ੍ਹਾਂ ਅਹੁਦਿਆਂ ਲਈ ਜੋ ਵੀ ਉਮੀਦਵਾਰ ਚੁਣਿਆ ਜਾਂਦਾ ਹੈ, ਉਸ ਨੂੰ 21,700 ਰੁਪਏ ਤੋਂ 69,100 ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।


Education Loan Information:

Calculate Education Loan EMI