ਕਾਲਜ ਵਿਦਿਆਰਥੀਆਂ ਵੱਲੋਂ ਮੰਗਾਂ ਸਬੰਧੀ ਰੈਲੀ, ਪ੍ਰਿੰਸੀਪਲ ਨੂੰ ਸੌਂਪਿਆ ਮੰਗ ਪੱਤਰ
ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਅੱਜ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੈਲੀ ਕਰਨ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਸੁਖਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
![ਕਾਲਜ ਵਿਦਿਆਰਥੀਆਂ ਵੱਲੋਂ ਮੰਗਾਂ ਸਬੰਧੀ ਰੈਲੀ, ਪ੍ਰਿੰਸੀਪਲ ਨੂੰ ਸੌਂਪਿਆ ਮੰਗ ਪੱਤਰ Government Ranbir College Sangrur Students Rally after Demand Letter to Principal ਕਾਲਜ ਵਿਦਿਆਰਥੀਆਂ ਵੱਲੋਂ ਮੰਗਾਂ ਸਬੰਧੀ ਰੈਲੀ, ਪ੍ਰਿੰਸੀਪਲ ਨੂੰ ਸੌਂਪਿਆ ਮੰਗ ਪੱਤਰ](https://feeds.abplive.com/onecms/images/uploaded-images/2022/05/20/4e8420deed74262939c43cd766b8f891_original.jpg?impolicy=abp_cdn&imwidth=1200&height=675)
ਸੰਗਰੂਰ: ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਅੱਜ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੈਲੀ ਕਰਨ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਸੁਖਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਕੋਮਲ ਖਨੌਰੀ ਤੇ ਕਾਲਜ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ ਨੇ ਕਿਹਾ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਪੁਰਾਣੀ ਲਾਇਬ੍ਰੇਰੀ ਵਿੱਚ ਬੈਠਣ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਨਵੀਂ ਬਣ ਰਹੀ ਲਾਇਬ੍ਰੇਰੀ ਦੀ ਉਸਾਰੀ ਵਿੱਚ ਤੇਜ਼ੀ ਲਿਆਂਦੀ ਜਾਵੇ, ਸਿਲੇਬਸ ਨਾਲ ਸਬੰਧਤ ਕਿਤਾਬਾਂ ਲਾਇਬ੍ਰੇਰੀ ਵਿੱਚ ਮੁਹੱਈਆ ਕਾਰਵਾਈਆਂ ਜਾਣ ਤੇ ਉਨ੍ਹਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ, ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਕੀਤਾ ਜਾਵੇ ਤੇ ਵਾਟਰ ਕੂਲਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ। ਮਹੀਨੇ ਬਾਅਦ ਪਾਣੀ ਵਾਲੀਆਂ ਟੈਂਕੀਆਂ ਦੀ ਸਫਾਈ ਕੀਤੀ ਜਾਵੇ, ਕਲਾਸ ਰੂਮਾਂ, ਕਾਮਨ ਰੂਮਾਂ, ਬਾਥਰੂਮਾਂ ਤੇ ਪਾਰਕਾਂ ਦੀ ਰੈਗੂਲਰ ਸਫ਼ਾਈ ਕੀਤੀ ਜਾਵੇ। ਥਾਂ-ਥਾਂ 'ਤੇ ਰੱਖੇ ਡਸਟਬਿਨਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ, ਮਾਰਕੀਟ ਰੇਟਾਂ ਨਾਲੋਂ ਕਾਲਜ ਦੀ ਕੰਟੀਨ ਵਿੱਚ ਅੱਧੇ ਰੇਟ 'ਤੇ ਖਾਣਾ ਵਿਦਿਆਰਥੀਆਂ ਨੂੰ ਮੁਹੱਈਆ ਕਾਰਵਾਇਆ ਜਾਵੇ।
ਇਸ ਦੇ ਨਾਲ ਹੀ ਸਾਇੰਸ ਪ੍ਰਯੋਗਸ਼ਾਲਾ ਵਿੱਚ ਲੋੜੀਂਦੀ ਸਮੱਗਰੀ ਪੂਰੀ ਕੀਤੀ ਜਾਵੇ, ਕਾਲਜ ਵਿੱਚ ਕੱਚੇ ਰਸਤਿਆਂ ਨੂੰ ਪੱਕਾ ਕੀਤਾ ਜਾਵੇ, ਖਾਲੀ ਪਈਆਂ ਪੋਸਟਾਂ (ਜਿਵੇਂ ਸਫ਼ਾਈ ਕਾਮੇ, ਸਕਿਊਰਟੀ ਗਾਰਡ, ਬੇਲਦਾਰ, ਮਾਲੀ, ਚਪੜਾਸੀ, ਪ੍ਰੋਫੈਸਰ ਤੇ ਕਲਰਕ) ਨੂੰ ਭਰਿਆ ਜਾਵੇ, ਕਾਲਜ ਦੇ ਪ੍ਰੋਫ਼ੈਸਰਾਂ ਨੂੰ ਹੋਰਨਾਂ ਕਾਲਜ ਦੇ ਦਿੱਤੇ ਵਾਧੂ ਚਾਰਜ ਤੋਂ ਸੁਰਖ਼ਰੂ ਕੀਤਾ ਜਾਵੇ, ਸਟਾਫ ਤੇ ਨਾਨ ਟੀਚਿੰਗ ਸਟਾਫ਼ ਦਾ ਵਿਦਿਆਰਥੀਆਂ ਪ੍ਰਤੀ ਰਵੱਈਆਂ ਵਿਦਿਆਰਥੀ ਪੱਖੀ ਹੋਵੇ, ਆਊਟ ਸਾਈਡਰਾਂ 'ਤੇ ਸਖ਼ਤੀ ਕੀਤੀ ਜਾਵੇ। ਕਾਲਜ ਦੀ ਚਾਰਦੀਵਾਰੀ ਕੰਧ ਉੱਪਰ ਕੱਚ ਜਾਂ ਕੰਡਿਆਲੀ ਤਾਰ ਲਗਾਈ ਜਾਵੇ।
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਤੇ ਗੁਰਜਿੰਦਰ ਸਿੰਘ ਲਾਡਵੰਜਾਰਾ ਕਲਾਂ ਨੇ ਦੱਸਿਆ ਕਿ ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਥੀਆਂ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਮੰਗਾਂ 'ਤੇ ਗੌਰ ਕਰਕੇ ਛੇਤੀ ਤੋਂ ਹੱਲ ਕੀਤਾ ਜਾਵੇਗਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਲਵਪ੍ਰੀਤ ਸਿੰਘ ਮਹਿਲਾ ਨੇ ਨਿਭਾਈ
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)