(Source: ECI/ABP News/ABP Majha)
School Reopening: ਜਲਦ ਖੁੱਲਣਗੇ ਸਾਰੇ ਸਕੂਲ-ਕਾਲਜ, ਸਰਕਾਰ ਕਰ ਰਹੀ ਹੈ ਤਿਆਰੀ, ਜਾਰੀ ਕੀਤੀ ਜਾਵੇਗੀ ਗਾਈਡਲਾਈਜ਼
ਦੇਸ਼ ਭਰ ਵਿੱਚ ਜਲਦੀ ਹੀ ਸਾਰੇ ਸਕੂਲ-ਕਾਲਜ ਅਤੇ ਵਿੱਦਿਅਕ ਅਦਾਰੇ ਖੁੱਲ੍ਹਣਗੇ, ਕੇਂਦਰ ਸਰਕਾਰ ਸੂਬਿਆਂ ਨਾਲ ਗੱਲ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ। ਜਿਸ ਤੋਂ ਬਾਅਦ ਸਕੂਲ ਖੋਲ੍ਹੇ ਜਾਣਗੇ।
Schools Reopening: ਕੋਰੋਨਾ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਕਈ ਮਹੀਨਿਆਂ ਤੋਂ ਬੰਦ ਹਨ ਪਰ ਹੁਣ ਜਿਵੇਂ ਹੀ ਕੋਰੋਨਾ ਦੀ ਰਫ਼ਤਾਰ ਘਟੇਗੀ, ਫਿਰ ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ ਸ਼ੁਰੂ ਕੀਤੀ ਗਈ ਹੈ। ਕੇਂਦਰ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਜਲਦੀ ਹੀ ਸਾਰੇ ਵਿਦਿਅਕ ਅਦਾਰੇ ਮੁੜ ਖੋਲ੍ਹੇ ਜਾਣਗੇ।
ਹਾਲਾਂਕਿ, ਇਨ੍ਹਾਂ ਨੂੰ ਕਦੋਂ ਖੋਲ੍ਹਿਆ ਜਾਣਾ ਹੈ, ਇਹ ਸੂਬਾ ਸਰਕਾਰਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਕਦੋਂ ਖੋਲ੍ਹਣ ਦੇ ਹੱਕ ਵਿੱਚ ਹਨ। ਸਕੂਲ ਅਤੇ ਕਾਲਜ ਖੁੱਲ੍ਹਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕੁਝ ਅਹਿਮ ਦਿਸ਼ਾ-ਨਿਰਦੇਸ਼ ਦਿੱਤੇ ਜਾ ਸਕਦੇ ਹਨ। ਦੱਸ ਦੇਈਏ ਕਿ ਤਾਮਿਲਨਾਡੂ ਸਰਕਾਰ ਨੇ ਪਹਿਲੀ ਫਰਵਰੀ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਆਫਲਾਈਨ ਖੋਲ੍ਹਣ ਦਾ ਐਲਾਨ ਕੀਤਾ ਹੈ।
10ਵੀਂ-12ਵੀਂ ਦੇ ਸਕੂਲ ਖੋਲ੍ਹਣ ਦੀ ਮੰਗ
ਕੇਂਦਰ ਸਰਕਾਰ ਨੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦੇ ਕੋਰੋਨਾ ਟੀਕਾਕਰਨ ਬਾਰੇ ਸਾਰੇ ਸੂਬਿਆਂ ਤੋਂ ਜਾਣਕਾਰੀ ਮੰਗੀ ਹੈ। ਕੋਰੋਨਾ ਦੀ ਰਫਤਾਰ ਵਿੱਚ ਕਮੀ ਦੇ ਮੱਦੇਨਜ਼ਰ ਦਿੱਲੀ ਸਮੇਤ ਕਈ ਰਾਜਾਂ ਵਿੱਚ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ।
ਸੂਬਿਆਂ ਵਿੱਚ ਬਾਜ਼ਾਰ-ਦੁਕਾਨਾਂ-ਸਿਨੇਮਾਹਾਲ-ਰੈਸਟੋਰੈਂਟ ਖੁੱਲ੍ਹ ਗਏ ਹਨ, ਇਸ ਲਈ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਵੀ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਹੈ ਅਤੇ ਕੋਚਿੰਗ ਆਦਿ ਸਮੇਤ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।
ਰਾਜਾਂ ਦੀ ਮੰਗ ਦੇ ਮੱਦੇਨਜ਼ਰ, ਸਿੱਖਿਆ ਮੰਤਰਾਲੇ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਜਲਦੀ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦਾ ਹੈ। ਪਰ ਹੁਣ ਸਿਰਫ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਹੀ ਸਕੂਲ ਬੁਲਾਇਆ ਜਾਵੇਗਾ ਅਤੇ ਬਾਕੀ ਬੱਚਿਆਂ ਦਾ ਫੈਸਲਾ ਅਗਲੇ ਕੁਝ ਮਹੀਨਿਆਂ ਬਾਅਦ ਅਤੇ ਕਰੋਨਾ ਇਨਫੈਕਸ਼ਨ ਦੀ ਸਥਿਤੀ ਦਾ ਹੋਵੇਗਾ।
ਜਲਦੀ ਹੀ ਜਾਰੀ ਕੀਤੇ ਜਾ ਸਕਦੀਆਂ ਜ਼ਰੂਰੀ ਗਾਈਡਲਾਈਨਜ਼
ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਜੇਈਈ ਮੇਨ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਹੋਣ ਜਾ ਰਹੀਆਂ ਹਨ, ਜਿਸ ਲਈ ਸਕੂਲ ਖੋਲ੍ਹਣੇ ਪੈਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਹੋਣੀਆਂ ਹਨ, ਜਿਸ ਵਿੱਚ ਵਿਦਿਆਰਥੀਆਂ ਨੂੰ ਬੁਲਾਉਣ ਦੀ ਲੋੜ ਹੋਵੇਗੀ। ਇਸ ਦੌਰਾਨ ਸਿਹਤ ਮੰਤਰਾਲੇ ਨਾਲ ਜੁੜੇ ਮਾਹਿਰਾਂ ਨੇ ਵੀ ਸਲਾਹ ਦਿੱਤੀ ਹੈ ਕਿ ਸਕੂਲ ਅਤੇ ਵਿਦਿਅਕ ਅਦਾਰੇ ਖੋਲ੍ਹਣ ਨਾਲ ਕੋਈ ਖਤਰਾ ਨਹੀਂ ਹੈ।
ਮਾਹਿਰਾਂ ਮੁਤਾਬਕ, ਕੋਰੋਨਾ ਸੰਕਰਮਿਤਾਂ ਵਿੱਚ ਸਕੂਲੀ ਬੱਚਿਆਂ ਦੀ ਗਿਣਤੀ ਬਹੁਤ ਘੱਟ ਹੈ। ਇਸ ਸਭ ਨੂੰ ਦੇਖਦੇ ਹੋਏ ਸਕੂਲ-ਕਾਲਜ-ਵਿਦਿਅਕ ਅਦਾਰੇ ਖੋਲ੍ਹਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਰਾਮ ਰਹੀਮ ਸਮੇਤ 10 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI