ਪੰਜਾਬ ਦੇ ਪਹਿਲੇ ਫੁਲ ਏਸੀ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ
ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ।
ਮਾਨਸਾ: ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚੱਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ। ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ।
ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਤੇ 294 ਪ੍ਰਾਇਮਰੀ ਸਕੂਲਾਂ ਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।
ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ-ਨਾਲ ਸਕੂਲ ਦੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।
ਇਹ ਵੀ ਪੜ੍ਹੋ: India Corona Virus Updates: ਛੇ ਦਿਨਾਂ ਬਾਅਦ 35 ਹਜ਼ਾਰ ਤੋਂ ਘੱਟ ਦਰਜ ਹੋਏ ਕੋਰੋਨਾ ਕੇਸ, 24 ਘੰਟਿਆਂ ’ਚ 417 ਮੌਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI