Half-Day Holiday: 31 ਜਨਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ, DM ਵੱਲੋਂ ਕੀਤਾ ਗਿਆ ਅਹਿਮ ਐਲਾਨ...ਬੱਚਿਆਂ ਦੀਆਂ ਲੱਗੀਆਂ ਮੌਜਾਂ!
ਇਸ ਵਾਰ ਜਨਵਰੀ ਮਹੀਨਾ ਛੁੱਟੀਆਂ ਦੇ ਪੱਖ ਤੋਂ ਕਾਫੀ ਖਾਸ ਰਿਹਾ ਹੈ। ਬੈਕ ਟੂ ਬੈਕ ਛੁੱਟੀਆਂ ਤੋਂ ਬਾਅਦ ਹੁਣ ਇੱਕ ਦਿਨ ਅੱਧੇ ਦਿਨ ਦੀ ਛੁੱਟੀ ਵੀ ਆ ਰਹੀ ਹੈ ਜੋ ਕਿ 31 ਜਨਵਰੀ ਨੂੰ ਹੋਏਗੀ। ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ।...

Half-Day Holiday on January 31: ਇਸ ਵਾਰ ਜਨਵਰੀ ਮਹੀਨਾ ਛੁੱਟੀਆਂ ਦੇ ਪੱਖ ਤੋਂ ਕਾਫੀ ਖਾਸ ਰਿਹਾ ਹੈ। ਜੀ ਹਾਂ ਅੱਜ 23 ਜਨਵਰੀ ਨੂੰ ਸਕੂਲਾਂ ਦੇ ਵਿੱਚ ਛੁੱਟੀ ਸੀ। ਇਸ ਤੋਂ ਬਾਅਦ ਹਫਤਾਵਰ ਐਤਵਾਰ ਦੀ ਛੁੱਟੀ ਫਿਰ 26 ਜਨਵਰੀ ਦੀ ਛੁੱਟੀ ਆ ਜਾਏਗੀ। ਹੁਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਬੱਚਿਆਂ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ।
ਇਸ ਵਜ੍ਹਾ ਕਰਕੇ DM ਵੱਲੋਂ ਕੀਤੀ ਗਈ ਅੱਧੇ ਦਿਨ ਦੀ ਛੁੱਟੀ
ਜੀ ਹਾਂ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ’ਚ 31 ਜਨਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ’ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ’ਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਇਹ ਹੁਕਮ ਜਾਰੀ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















