Online Attendance: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਇਸ ਦਿਨ ਤੋਂ ਹੋਵੇਗੀ ਸ਼ੁਰੂ
Punjab News: ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ SMS ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ...
Online Attendance In Government school: ਮਾਨ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਅਤੇ ਵਧੀਆ ਕਰਨ ਦੇ ਲਈ ਲਗਾਤਾਰ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਵਿੱਚ ਹੁਣ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਦਾ ਸਿਸਟਮ ਤਿਆਰ ਹੋ ਚੁੱਕਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।
ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।
SMS ਰਾਹੀਂ ਮਾਪਿਆਂ ਨੂੰ ਭੇਜੀ ਜਾਵੇਗੀ ਹਾਜ਼ਰੀ ਦੀ ਜਾਣਕਾਰੀ
ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ। ਜਿਸ ਨਾਲ ਉਨ੍ਹਾਂ ਵੀ ਪਤਾ ਹੋਵੇਗਾ ਉਨ੍ਹਾਂ ਦਾ ਬੱਚਾ ਸਕੂਲ ਗਿਆ ਹੈ ਜਾਂ ਅੱਜ ਗੈਰ ਹਾਜ਼ਰ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।
Read More:- Click Link:- ਸਰਦੀਆਂ ਵਿੱਚ ਜ਼ਿਆਦਾ ਪਾਣੀ ਪੀਣਾ ਕਰ ਸਕਦੈ ਸਿਹਤ ਨੂੰ ਖਰਾਬ, ਜਾਣੋ ਕਿੰਨਾ ਅਤੇ ਕਿਸ ਤਰੀਕੇ ਨਾਲ ਪੀਣਾ ਚਾਹੀਦਾ ਪਾਣੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI