Haryana Board Exam: ਹਰਿਆਣਾ ਦੇ ਸਕੂਲਾਂ ਵਿੱਚ 5ਵੀਂ ਤੇ 8ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਐਲਾਨ ਕੀਤਾ ਹੈ ਕਿ ਹਰਿਆਣਾ ਬੋਰਡ (Haryana Board) ਸਕੂਲਾਂ ਵਿੱਚ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। ਇਸ ਸਾਲ ਹੀ, ਹਰਿਆਣਾ ਸਰਕਾਰ ਨੇ 5ਵੀਂ ਤੇ 8ਵੀਂ ਦੀਆਂ ਪ੍ਰੀਖਿਆਵਾਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬਦਲਣ ਦਾ ਐਲਾਨ ਕੀਤਾ ਸੀ।
ਹੁਣ ਹਰਿਆਣਾ ਸਰਕਾਰ ਨੇ ਆਪਣੇ ਫੈਸਲੇ 'ਤੇ ਯੂ-ਟਰਨ ਲੈ ਲਿਆ ਹੈ। ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਪ੍ਰਾਈਵੇਟ ਸਕੂਲਾਂ ਅਤੇ ਮਾਪਿਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਦੇ ਇਸ ਫੈਸਲੇ ਖਿਲਾਫ ਪ੍ਰਾਈਵੇਟ ਸਕੂਲਾਂ ਦੀ ਤਰਫੋਂ ਅਦਾਲਤ ਵਿਚ ਜਾਣ ਦਾ ਵੀ ਦਾਅਵਾ ਕੀਤਾ ਗਿਆ ਸੀ। ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਸੀਂ ਆਪਣੇ ਫੈਸਲੇ ਨੂੰ ਫਿਲਹਾਲ ਟਾਲ ਰਹੇ ਹਾਂ।
ਮੁੱਖ ਮੰਤਰੀ ਖੱਟਰ ਨੇ ਕਿਹਾ, “1 ਸਾਲ ਤੱਕ 5ਵੀਂ, 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। CBSE ਤੇ ਹਰਿਆਣਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਾਲ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ।
ਹਾਲਾਂਕਿ ਹਰਿਆਣਾ ਸਰਕਾਰ ਅਗਲੇ ਸੈਸ਼ਨ ਤੋਂ ਇਸ ਫੈਸਲੇ ਨੂੰ ਲਾਗੂ ਕਰਨ 'ਤੇ ਵਿਚਾਰ ਕਰ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ 5ਵੀਂ ਤੇ 8ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸੈਸ਼ਨ ਤੋਂ ਲਈਆਂ ਜਾਣਗੀਆਂ। ਇਸ ਸਬੰਧੀ ਸਰਕਾਰ ਵੱਲੋਂ ਜਲਦੀ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।
ਹਰਿਆਣਾ ਸਰਕਾਰ ਦੀ ਤਰਫੋਂ ਇਸ ਸਾਲ ਸਕੂਲਾਂ ਨੂੰ ਆਪਣੇ ਪੱਧਰ 'ਤੇ ਪ੍ਰੀਖਿਆ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਹਰਿਆਣਾ ਸਰਕਾਰ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਇਸ ਵਾਰ ਆਨਲਾਈਨ ਪ੍ਰੀਖਿਆ ਦੇਣ ਦਾ ਮੌਕਾ ਮਿਲੇਗਾ ਜਾਂ ਨਹੀਂ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI