Haryana Board Exam: ਹਰਿਆਣਾ ਸਰਕਾਰ ਵੱਲੋਂ ਵੀ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ
Haryana Board Exam 2021: ਹਰਿਆਣਾ ਸਰਕਾਰ ਨੇ 12ਵੀਂ ਜਮਾਤ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ, ਜਦੋਂਕਿ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਚੰਡੀਗੜ੍ਹ: ਹਰਿਆਣਾ (Haryana) ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ (Haryana Government) ਨੇ ਬੋਰਡ ਦੀ ਪ੍ਰੀਖਿਆ ਬਾਰੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ (Haryana Board Exam) ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂਕਿ 12ਵੀਂ ਬੋਰਡ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਹਰਿਆਣਾ ਸਰਕਾਰ ਨੇ ਸੀਬੀਐਸਈ ਬੋਰਡ ਪ੍ਰੀਖਿਆਵਾਂ 2021 ਦੀ ਤਰਜ਼ ’ਤੇ 10 ਵੀਂ ਤੇ 12ਵੀਂ ਬੋਰਡ ਦੀ ਪ੍ਰੀਖਿਆ ਬਾਰੇ ਇਹ ਫੈਸਲਾ ਲਿਆ ਹੈ। ਦੱਸ ਦੇਈਏ ਕਿ ਸੀਬੀਐਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦੋਂਕਿ 12ਵੀਂ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈਆਂ ਹਨ।
ਦੱਸ ਦਈਏ ਕਿ ਸੈਕੰਡਰੀ ਸਿੱਖਿਆ ਬੋਰਡ ਹਰਿਆਣਾ ਨੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਲਈ ਦਾਖਲਾ ਕਾਰਡ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਹਰਿਆਣਾ ਕਲਾਸ ਦੇ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ 22 ਅਪ੍ਰੈਲ ਤੋਂ 15 ਮਈ ਤੱਕ ਹੋਣੀਆਂ ਸੀ ਤੇ 12ਵੀਂ ਜਮਾਤ ਦੀਆਂ ਅੰਤਮ ਪ੍ਰੀਖਿਆਵਾਂ 20 ਅਪ੍ਰੈਲ ਤੋਂ 17 ਮਈ ਤੱਕ ਹੋਣੀਆਂ ਸੀ। ਇਸ ਤੋਂ ਪਹਿਲਾਂ ਵੀ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਬਦਲਿਆ ਸੀ।
ਇਸ ਤੋਂ ਪਹਿਲਾਂ ਵੀ ਕੀ ਸੂਬੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਲੈ ਚੁੱਕੇ ਹਨ। ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਨਾਲ ਮੀਟਿੰਗ ਕਰਕੇ ਸੂਬੇ ਦੇ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਬਗੈਰ ਪ੍ਰੀਖਿਆ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਬਹੁਤ ਸਾਰੇ ਰਾਜਾਂ ਦੇ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਪਿਛਲੇ ਦਿਨ ਸੀਬੀਐਸਈ ਨੇ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਸਵਿਮਸੂਟ 'ਚ Disha Patani ਦਾ ਹੌਟ ਅੰਦਾਜ਼ ਵੇਖ ਫੈਨਸ ਨੇ ਕੀਤੇ ਅਜਿਹੇ ਕੁਮੈਂਟ, ਵੇਖੋ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI