Haryana News: ਹਰਿਆਣਾ ਸਰਕਾਰ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਬੱਚਿਆਂ ਨੂੰ ਦਿੱਤੀ ਰਾਹਤ। ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਬੱਚਿਆਂ ਦੀਆਂ ਕਲਾਸਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਣਗੀਆਂ। ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ, ''ਪੂਰੇ ਹਰਿਆਣਾ ਰਾਜ 'ਚ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲ ਦਿੱਤਾ ਗਿਆ ਹੈ। ਇਹ ਫੈਸਲਾ 4 ਮਈ ਤੋਂ ਲਾਗੂ ਹੋਵੇਗਾ।
ਪਾਰਾ 44 ਡਿਗਰੀ ਤੋਂ ਪਾਰ
ਦਰਅਸਲ, ਇਸ ਸਮੇਂ ਹਰਿਆਣਾ ਦੇ ਲੋਕ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕੱਲ੍ਹ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਇਸ ਦੇ ਨਾਲ ਹੀ ਤਪਦੀ ਧੁੱਪ ਅਤੇ ਕੜਕਦੀ ਧੁੱਪ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ।
ਪੰਜਾਬ ਵਿੱਚ ਛੁੱਟੀਆਂ ਦਾ ਐਲਾਨ
ਇਸ ਤੋਂ ਪਹਿਲਾਂ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇੱਥੇ 14 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਵੱਧ ਰਹੀ ਕਹਿਰ ਦੀ ਗਰਮੀ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ 14 ਮਈ ਤੋਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI