Haryana School-Colleges Closed: ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖ਼ਤਰੇ ਦੇ ਮੱਦੇਨਜ਼ਰ ਹਰਿਆਣਾ ਦੇ ਸਕੂਲ-ਕਾਲਜ ਫਿਲਹਾਲ ਨਹੀਂ ਖੋਲ੍ਹੇ ਜਾਣਗੇ। ਹਰਿਆਣਾ ਸਰਕਾਰ ਨੇ 26 ਜਨਵਰੀ ਤੱਕ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤੀ ਹੈ। ਹਰਿਆਣਾ ਸਰਕਾਰ ਨੇ ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਸੂਬੇ ਭਰ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਹੋਈਆਂ ਹਨ।


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਫਿਲਹਾਲ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਸੀਐਮ ਖੱਟਰ ਨੇ ਕਿਹਾ, “ਇਸ ਸਮੇਂ ਸਾਡੀ ਸਰਕਾਰ ਕੋਲ ਸਕੂਲ ਅਤੇ ਕਾਲਜ ਖੋਲ੍ਹਣ ਦੀ ਕੋਈ ਪਲਾਨਿੰਗ ਨਹੀਂ ਹੈ। ਅਸੀਂ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਸਕੂਲ ਅਤੇ ਕਾਲਜ 26 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।"


ਹਰਿਆਣਾ ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਸੂਬੇ ਵਿਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ। ਹਰਿਆਣਾ ਸਰਕਾਰ ਵਲੋਂ ਸੂਬੇ ਦੇ 11 ਜ਼ਿਲ੍ਹਿਆਂ ਨੂੰ ਰੈੱਡ ਜ਼ੋਨ ਵਿਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਵਿਚ ਸਿਨੇਹਾਲ, ਪਾਰਕ ਅਤੇ ਜਿੰਮ ਵਰਗੀਆਂ ਜਨਤਕ ਥਾਵਾਂ 'ਤੇ ਦਾਖਲਾ ਬੰਦ ਹੈ।


ਬਣਿਆ ਹੋਇਆ ਹੈ ਓਮੀਕ੍ਰੋਨ ਦਾ ਖ਼ਤਰਾ


ਹਰਿਆਣਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਵਾਇਰਸ ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਐਤਵਾਰ ਨੂੰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।


ਐਤਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਵਾਇਰਸ ਓਮੀਕ੍ਰੋਨ ਦੇ ਨਵੇਂ ਰੂਪ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ। ਹਰਿਆਣਾ ਵਿੱਚ ਹੁਣ ਤੱਕ ਓਮੀਕ੍ਰੋਨ ਦੇ 136 ਮਾਮਲੇ ਸਾਹਮਣੇ ਆ ਚੁੱਕੇ ਹਨ। ਹਰਿਆਣਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਓਮੀਕ੍ਰੋਨ ਦੇ ਇਸ ਸਮੇਂ ਸੂਬੇ ਵਿੱਚ 25 ਐਕਟਿਵ ਕੇਸ ਹਨ ਅਤੇ ਬਾਕੀ ਸਾਰੇ ਡਿਸਚਾਰਜ ਹੋ ਚੁੱਕੇ ਹਨ।



ਇਹ ਵੀ ਪੜ੍ਹੋ: Cloth Mask: ਕੱਪੜੇ ਦਾ ਮਾਸਕ ਪਾਉਣ ਵਾਲੇ ਹੋ ਜਾਓ ਸਾਵਧਾਨ, 15 ਮਿੰਟ ‘ਚ ਹੋ ਸਕਦੇ ਹੋ ਓਮੀਕ੍ਰੋਨ ਇਨਫੈਕਟਡ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904


Education Loan Information:

Calculate Education Loan EMI