ਚੰਡੀਗੜ੍ਹ: ਪੰਜਾਬ ਰਾਜ ਦੇ ਸਮੂਹ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਸਿੱਖਿਆ ਵਿਭਾਗ (ਸਕੂਲਜ਼) ਵੱਲੋਂ ਸਰਦ ਰੁੱਤ ਦੀਆਂ ਛੁੱਟੀਆਂ 25 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ।

1 ਜਨਵਰੀ 2019 ਨੂੰ ਸਕੂਲ ਮੁੜ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਇਹ ਹੁਕਮ ਦਵਿੰਦਰ ਕੌਰ ਸੁਪਰਡੈਂਟ ਦੇ ਦਸਤਖਤਾਂ ਵਾਲੇ ਪੱਤਰ ਰਾਹੀਂ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਕਰਕੇ, ਅਧਿਆਪਕ ਵਰਗ ਵੱਲੋਂ 1 ਜਨਵਰੀ ਤੋਂ ਸਰਦ ਰੁੱਤ ਦੀਆਂ ਛੁੱਟੀਆਂ ਕਰਨ ਸਬੰਧੀ ਅਟਕਲਾਂ ਲਾਈਆਂ ਜਾ ਰਹੀਆਂ ਸਨ, ਜੋ ਉਕਤ ਪੱਤਰ ਜਾਰੀ ਹੋਣ ਨਾਲ ਖਤਮ ਹੋ ਗਈਆਂ ਹਨ।

Education Loan Information:

Calculate Education Loan EMI