Holidays in school: ਸਕੂਲਾਂ 'ਚ ਫਿਰ ਵਧਣਗੀਆਂ ਛੁੱਟੀਆਂ! ਮੌਸਮ ਵਿਭਾਗ ਦਾ ਤਾਜ਼ਾ ਅਲਰਟ
school closed: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਲਈ ਸਕੂਲਾਂ ਵਿੱਚ ਛੋਟੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਹੋਈਆਂ ਹਨ। ਪ੍ਰੀਖਿਆਵਾਂ ਸਿਰ ਉੱਪਰ ਹੋਣ ਕਰਕੇ ਮਾਪੇ ਤੇ ਅਧਿਆਪਕ ਫਿਕਰਮੰਦ ਹਨ।
Holidays in school: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਲਈ ਸਕੂਲਾਂ ਵਿੱਚ ਛੋਟੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਹੋਈਆਂ ਹਨ। ਪ੍ਰੀਖਿਆਵਾਂ ਸਿਰ ਉੱਪਰ ਹੋਣ ਕਰਕੇ ਮਾਪੇ ਤੇ ਅਧਿਆਪਕ ਫਿਕਰਮੰਦ ਹਨ। ਉਨ੍ਹਾਂ ਨੂੰ ਡਰ ਹੈ ਕਿ ਠੰਢ ਕਰਕੇ ਕਿਤੇ ਛੁੱਟੀਆਂ ਹੋਰ ਨਾ ਵਧਾ ਦਿੱਤੀਆਂ ਜਾਣ। ਅਜਿਹੇ ਵਿੱਚ ਰਾਹਤ ਭਰੀ ਖਬਰ ਆਈ ਹੈ। ਮੌਸਮ ਵਿੱਚ ਸੁਧਾਰ ਹੋਣ ਕਰਕੇ ਛੁੱਟੀਆਂ ਹੋਰ ਨਹੀਂ ਵਧਾਈਆਂ ਜਾਣਗੀਆਂ।
ਦਰਅਸਲ ਮੌਸਮ ਵਿਭਾਗ ਨੇ ਕਿਹਾ ਹੈ ਕਿ 20 ਜਨਵਰੀ ਤੋਂ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਅਗਲੇ ਦਿਨੀਂ ਬੇਸ਼ੱਕ ਤਾਪਮਾਨ ਵਿੱਚ ਜ਼ਿਆਦਾ ਤਬਦੀਲੀ ਨਹੀਂ ਆਏਗੀ ਪਰ ਦਿਨ ਵੇਲੇ ਧੁੱਪ ਨਿਕਲਣ ਕਾਰਨ ਰਾਹਤ ਮਿਲੇਗੀ। ਪਿਛਲੇ ਦੋ-ਤਿੰਨ ਤੋਂ ਦਿਨ ਵੇਲੇ ਧੁੱਪ ਨਿਕਲ ਰਹੀ ਹੈ। 20 ਜਨਵਰੀ ਤੋਂ ਮੌਸਮ ਹੋਰ ਸਾਫ ਹੋਣ ਦੀ ਸੰਭਾਵਨਾ ਹੈ। ਇਸ ਲਈ 22 ਜਨਵਰੀ ਤੋਂ ਸਕੂਲ ਖੱਲ੍ਹ ਜਾਣਗੇ।
ਮੌਸਮ ਵਿਭਾਗ ਮੁਤਾਬਕ ਪੰਜਾਬ ਅੰਦਰ ਇੰਨੀ ਠੰਢ ਪਿਛਲੇ 50 ਸਾਲਾਂ ਵਿੱਚ ਨਹੀਂ ਦੇਖੀ ਗਈ। ਇਸ ਸੀਜ਼ਨ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਹੁਣ 20 ਜਨਵਰੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਧੁੰਦ ਦਾ ਪ੍ਰਭਾਵ ਰਹੇਗਾ ਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ ਪਰ ਧੁੱਪ ਨਿਕਲਣ ਨਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਜਾਵੇਗਾ।
ਅੱਜ ਦੇ ਮੌਸਮ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇੱਥੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿੱਚ ਔਰੇਂਜ ਅਲਰਟ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI