School Holidays: ਮੌਸਮ ਵਿੱਚ ਫਿਲਹਾਲ ਕੋਈ ਤਬਦੀਲੀ ਵੇਖਣ ਨੂੰ ਨਹੀਂ ਮਿਲ ਰਹੀ। ਇਸ ਵਿਚਾਲੇ ਲਗਾਤਾਰ ਵੱਧ ਰਹੀ ਠੰਡ ਵਿਦਿਆਰਥੀਆਂ ਸਣੇ ਮਾਪਿਆਂ ਅਤੇ ਅਧਿਆਪਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਵੱਧਦੀ ਠੰਡ ਨੂੰ ਦੇਖਦਿਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਦਿੱਲੀ-ਐਨਸੀਆਰ ਸਮੇਤ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਵਧਦੀ ਠੰਢ, ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹੇ ਦੇ ਸਾਰੇ ਬੋਰਡਾਂ ਨਾਲ ਸਬੰਧਤ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੀ ਪੜ੍ਹਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Continues below advertisement

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮ 

ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ (DM) ਗੌਤਮਬੁੱਧ ਨਗਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਰਾਹੁਲ ਪੰਵਾਰ ਵੱਲੋਂ ਇਹ ਅਧਿਕਾਰਤ ਹੁਕਮ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਮੌਜੂਦਾ ਮੌਸਮ ਦੀਆਂ ਸਥਿਤੀਆਂ ਛੋਟੇ ਬੱਚਿਆਂ ਦੀ ਸਿਹਤ ਲਈ ਜੋਖਮ ਭਰੀਆਂ ਹੋ ਸਕਦੀਆਂ ਹਨ। ਪਿਛਲੇ ਕਈ ਦਿਨਾਂ ਤੋਂ ਨੋਇਡਾ, ਗ੍ਰੇਟਰ ਨੋਇਡਾ, ਦਾਦਰੀ ਅਤੇ ਜੇਵਰ ਖੇਤਰਾਂ ਵਿੱਚ ਸਵੇਰ ਵੇਲੇ ਭਾਰੀ ਧੂੰਦ ਅਤੇ ਤੇਜ਼ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਬੱਚਿਆਂ ਦੇ ਬਿਮਾਰ ਹੋਣ ਅਤੇ ਸੜਕੀ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਸੀ। ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ 

Continues below advertisement

ਇਹ ਹੁਕਮ ਜ਼ਿਲ੍ਹੇ ਦੇ ਸਾਰੇ ਪ੍ਰਕਾਰ ਦੇ ਸਕੂਲਾਂ, ਚਾਹੇ ਉਹ ਸਰਕਾਰੀ ਹੋਣ ਜਾਂ ਪ੍ਰਾਈਵੇਟ 'ਤੇ ਬਰਾਬਰ ਰੂਪ ਵਿੱਚ ਲਾਗੂ ਹੋਵੇਗਾ। ਇਸ ਤੋਂ ਇਲਾਵਾ, ਇਹ ਹੁਕਮ ਸਾਰੇ ਵਿਦਿਅਕ ਅਦਾਰਿਆਂ 'ਤੇ ਵੀ ਮਾਨਯੋਗ ਹੋਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸਕੂਲ ਪ੍ਰਬੰਧਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੌਸਮ ਵਿਭਾਗ ਦੀ ਰਿਪੋਰਟ ਅਤੇ ਸਿਹਤ ਮਾਹਿਰਾਂ ਦੀ ਸਲਾਹ ਦੇ ਆਧਾਰ 'ਤੇ ਲਏ ਗਏ ਇਸ ਫੈਸਲੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਫਿਲਹਾਲ ਰਾਹਤ ਮਿਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI