ਨਵੀਂ ਦਿੱਲੀ: CISE ਨੇ ਬੀਤੇ ਦਿਨ ICSE ਦਸਵੀਂ ਤੇ 12ਵੀਂ ਦੇ 2021-22 ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸੰਸਥਾ ਨੇ ਇਕ ਚਿੱਠੀ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।


ਜਾਰੀ ਚਿੱਠੀ 'ਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਹੁਣ ਕਦੋਂ ਹੋਵੇਗੀ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਦੇ ਦੇਵਾਂਗੇ। ਉਨ੍ਹਾਂ ਅਜਿਹਾ ਕਰਨ ਦੀ ਵਜ੍ਹਾ ਦੱਸਦਿਆਂ ਕਿਹਾ ਕਿ ਕੁਝ ਅਜਿਹੇ ਕਾਰਨਾਂ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ ਜੋ ਸਾਡੇ ਕੰਟਰੋਲ 'ਚ ਨਹੀਂ ਸਨ।






CISE ਬੋਰਡ ਦੇ ਮੁੱਖ ਕਾਰਜਕਾਰੀ ਤੇ ਸਕੱਤਰ ਗੇਰੀ ਅਰਾਸ਼ੂਨ ਨੇ ਫੈਸਲੇ ਨੂੰ ਜਾਰੀ ਕਰਦਿਆਂ ਦਸਵੀਂ ਤੇ ਬਾਰਵ੍ਹੀਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਅਧਿਕਾਰਤ ਵੈਬਸਾਈਟ 'ਤੇ ਇਸ ਫੈਸਲੇ ਨੂੰ ਸੁਣਾਇਆ ਹੈ। ਉਨ੍ਹਾਂ ਕਿਹਾ ਕਿ, ਕੁਝ ਕਾਰਨਾਂ ਤੇ ਹਾਲਾਤਾਂ ਦੇ ਚੱਲਦਿਆਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਬੋਰਡ ਦੇ ਟਰਮ ਵਨ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਹੁਣ ਪ੍ਰੀਖਿਆਵਾਂ ਕਦੋਂ ਹੋਣਗੀਆਂ ਇਸ ਬਾਰੇ ਸੂਚਨਾ ਦੇ ਦਿੱਤੀ ਜਾਵੇਗੀ।


ਦੱਸ ਦੇਈਏ ਕਿ CISE ਨੇ ਇਸ ਸਾਲ ਦਸਵੀਂ ਤੇ 12ਵੀਂ ਲਈ ਸਮੈਸਟਰ ਪ੍ਰਣਾਲੀ ਲਾਗੂ ਕੀਤੀ ਹੈ। ਇਸ ਤੋਂ ਇਲਾਵਾ ਸਾਲ 'ਚ ਪ੍ਰੀਖਿਆਵਾਂ ਨੂੰ ਦੋ ਵਾਰ ਆਯੋਜਿਤ ਕਰਾਉਣ ਦਾ ਫੈਸਲਾ ਲਿਆ ਹੈ। ਬੋਰਡ ਦੀਆਂ ਪ੍ਰੀਖਿਆਵਾਂ 15 ਨਵੰਬਰ ਨੂੰ ਹੋਣ ਵਾਲੀਆਂ ਸਨ ਜਿਸ ਨੂੰ ਹੁਣ ਕੁਝ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋPunjab Government: ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ


 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/


 


https://apps.apple.com/in/app/811114904


Education Loan Information:

Calculate Education Loan EMI