ਕੌਣ ਹੈ PM ਦੀ ਨਿੱਜੀ ਸਕੱਤਰ ਨਿਧੀ ਤਿਵਾੜੀ ਅਤੇ ਕਿੰਨੀ ਮਿਲੇਗੀ ਤਨਖ਼ਾਹ?
ਭਾਰਤੀ ਵਿਦੇਸ਼ ਸੇਵਾ (IFS) 2014 ਬੈਚ ਦੀ ਅਧਿਕਾਰੀ ਨਿਧੀ ਤਿਵਾੜੀ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਓ ਜਾਣਦੇ ਹਾਂ ਡਿਟੇਲਸ

IFS Nidhi Tewari: 2014 ਬੈਚ ਦੀ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਨਿਧੀ ਤਿਵਾੜੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਸਕੱਤਰ (PS) ਨਿਯੁਕਤ ਕੀਤਾ ਗਿਆ ਹੈ। DoPT ਵੱਲੋਂ ਜਾਰੀ ਹੁਕਮਾਂ ਅਨੁਸਾਰ, ਨਿਧੀ ਤਿਵਾੜੀ ਇਸ ਸਮੇਂ ਪ੍ਰਧਾਨ ਮੰਤਰੀ ਦਫ਼ਤਰ (PMO) ਵਿੱਚ ਡਿਪਟੀ ਸੈਕਟਰੀ ਵਜੋਂ ਕੰਮ ਕਰ ਰਹੀ ਸੀ ਪਰ ਹੁਣ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ।
2014 ਵਿੱਚ ਭਾਰਤੀ ਵਿਦੇਸ਼ ਸੇਵਾ ਵਿੱਚ ਹੋਈ ਸੀ ਸ਼ਾਮਲ
ਨਿਧੀ ਤਿਵਾੜੀ (Nidhi Tewari) 2014 ਵਿੱਚ ਭਾਰਤੀ ਵਿਦੇਸ਼ ਸੇਵਾ ਵਿੱਚ ਸ਼ਾਮਲ ਹੋਈ ਸੀ ਅਤੇ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕਰ ਚੁੱਕੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਡਿਪਟੀ ਸੈਕਟਰੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਮੰਤਰੀ ਦੇ ਨਿੱਜੀ ਸਕੱਤਰ ਵਜੋਂ ਨਿਧੀ ਤਿਵਾੜੀ ਦੀ ਜ਼ਿੰਮੇਵਾਰੀ ਮਹੱਤਵਪੂਰਨ ਹੋਵੇਗੀ। ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਰੋਜ਼ਾਨਾ ਕੰਮ ਦਾ ਤਾਲਮੇਲ ਕਰਨਾ ਪਵੇਗਾ, ਮਹੱਤਵਪੂਰਨ ਮੀਟਿੰਗਾਂ ਦਾ ਆਯੋਜਨ ਕਰਨਾ ਪਵੇਗਾ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਤਾਲਮੇਲ ਕਰਨਾ ਪਵੇਗਾ।
ਕਿੰਨੀ ਹੋਵੇਗੀ ਤਨਖਾਹ?
ਰਿਪੋਰਟਾਂ ਦੇ ਅਨੁਸਾਰ, ਪ੍ਰਧਾਨ ਮੰਤਰੀ ਦਫ਼ਤਰ ਵਿੱਚ ਨਿੱਜੀ ਸਕੱਤਰ ਦੇ ਅਹੁਦੇ 'ਤੇ ਨਿਯੁਕਤ ਅਧਿਕਾਰੀਆਂ ਦਾ ਤਨਖਾਹ ਸਕੇਲ ਪੇ ਮੈਟ੍ਰਿਕਸ ਪੱਧਰ 14 ਦੇ ਅਨੁਸਾਰ ਨਿਰਧਾਰਤ ਕੀਤਾ ਜਾਂਦਾ ਹੈ। ਇਸ ਪੱਧਰ 'ਤੇ ਤਨਖਾਹ 1,44,200 ਰੁਪਏ ਪ੍ਰਤੀ ਮਹੀਨਾ ਹੈ। ਇਸ ਦੇ ਨਾਲ, ਮਹਿੰਗਾਈ ਭੱਤਾ (DA), ਘਰ ਭੱਤਾ (HRA), ਯਾਤਰਾ ਭੱਤਾ (TA) ਅਤੇ ਹੋਰ ਭੱਤੇ ਵੀ ਦਿੱਤੇ ਜਾਂਦੇ ਹਨ।
ਇੱਥੇ ਕੀਤੀ ਗਈ ਤਾਇਨਾਤ
IFS ਨਿਧੀ ਤਿਵਾੜੀ ਨੂੰ ਨਵੰਬਰ 2022 ਵਿੱਚ ਪ੍ਰਧਾਨ ਮੰਤਰੀ ਦਫ਼ਤਰ (PMO) ਵਿੱਚ ਡਿਪਟੀ ਸੈਕਟਰੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਉਹ ਵਿਦੇਸ਼ ਮੰਤਰਾਲੇ (MEA) ਵਿੱਚ ਨਿਸ਼ਸਤਰੀਕਰਨ ਅਤੇ ਅੰਤਰਰਾਸ਼ਟਰੀ ਸੁਰੱਖਿਆ ਮਾਮਲਿਆਂ ਦੇ ਵਿਭਾਗ ਵਿੱਚ ਅੰਡਰ ਸੈਕਟਰੀ ਵਜੋਂ ਸੇਵਾ ਨਿਭਾਅ ਰਹੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















