ਸਿੱਖਿਆ ਵਿਭਾਗ ਦਾ ਨਵੇਂ ਵਿੱਦਿਅਕ ਸੈਸ਼ਨ ਬਾਰੇ ਅਹਿਮ ਫੈਸਲਾ
ਕੋਰੋਨਾ ਕਹਿਰ ਦੇ ਬਾਵਜੂਦ ਪੰਜਾਬ ਦੇ ਸਕੂਲਾਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋ ਰਿਹਾ ਹੈ। ਅੱਜ ਗੈਰ ਬੋਰਡ ਜਮਾਤਾਂ ਦੇ ਸਾਲਾਨਾ ਨਤੀਜੇ ਐਲਾਨ ਦਿੱਤੇ ਗਈ ਹੈ। ਉਂਝ ਹਾਲ ਦੀ ਘੜੀ ਆਨਲਾਈਨ ਕਲਾਸਾਂ ਹੀ ਲੱਗਣਗੀਆਂ।
ਚੰਡੀਗੜ੍ਹ: ਕੋਰੋਨਾ ਕਹਿਰ ਦੇ ਬਾਵਜੂਦ ਪੰਜਾਬ ਦੇ ਸਕੂਲਾਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋ ਰਿਹਾ ਹੈ। ਅੱਜ ਗੈਰ ਬੋਰਡ ਜਮਾਤਾਂ ਦੇ ਸਾਲਾਨਾ ਨਤੀਜੇ ਐਲਾਨ ਦਿੱਤੇ ਗਈ ਹੈ। ਉਂਝ ਹਾਲ ਦੀ ਘੜੀ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਪੰਜਾਬ ਸਰਕਾਰ ਨੇ 10 ਅਪਰੈਲ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ ਜਿਸ ਵਿੱਚ ਸਕੂਲ ਬੰਦ ਰਹਿਣ ਦਾ ਫੈਸਲਾ ਵੀ ਸ਼ਾਮਲ ਹੈ। ਇਸ ਮਗਰੋਂ ਸਰਕਾਰ ਇਸ ਬਾਰੇ ਚਰਚਾ ਕਰੇਗੀ।
ਇਹ ਵੀ ਪੜ੍ਹੋ: ਕੱਲ੍ਹ ਤੋਂ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ! ਦੁੱਧ ਤੋਂ ਲੈ ਕੇ TV, ਫ੍ਰਿਜ ਤੇ AC ਸਣੇ ਇਹ ਚੀਜਾਂ ਮਹਿੰਗੀਆਂ, ਦੇਖੋ ਪੂਰੀ ਲਿਸਟ
ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀਆਂ ਕੋਰੋਨਾ ਪਾਬੰਦੀਆਂ 'ਚ ਘਿਰੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਾਲਾਨਾ ਨਤੀਜਿਆਂ ਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਕਾਫੀ ਭੰਬਲਭੂਸਾ ਸੀ। ਲੋਕਾਂ ਦੇ ਤੌਖਲਿਆਂ ਨੂੰ ਦੂਰ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਲਈ ਅੱਜ ਗੈਰ ਬੋਰਡ ਜਮਾਤਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ ਹਨ।
ਇਹ ਵੀ ਪੜ੍ਹੋ: ਅਕਾਲੀ ਦਲ ਨੂੰ ਵੱਡਾ ਝਟਕਾ, ਨਹੀਂ ਲੜ ਸਕਦੀ DSGMC ਦੀ ਚੋਣ
ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਗ਼ੈਰ ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਸੰਪੂਰਨ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖਾਤਮੇ ਤੱਕ ਦੀ ਉਡੀਕ ਕਰਨ ਦੀ ਬਜਾਏ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ, ਸਾਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ ਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਜਾ ਰਹੀ ਹੈ। ਇਸ ਦੇ ਨਾਲ ਨਤੀਜਿਆਂ 'ਚ ਪ੍ਰਯੋਗੀ ਤੇ ਸੀਸੀਈ ਅੰਕ ਵੀ ਜੋੜੇ ਗਏ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ
ਇਹ ਵੀ ਪੜ੍ਹੋ: ਕੱਲ੍ਹ ਤੋਂ ਮੁਲਾਜ਼ਮਾਂ ਨੂੰ ਝਟਕਾ, ਪਹਿਲੀ ਅਪਰੈਲ ਤੋਂ ਘਟ ਜਾਏਗੀ ਤਨਖਾਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI