School Time Change In Chandigarh: ਵਿਦਿਆਰਥੀਆਂ ਦੇ ਲਈ ਅਹਿਮ ਖਬਰ! ਚੰਡੀਗੜ੍ਹ ‘ਚ ਸਕੂਲਾਂ ਦਾ ਬਦਲਿਆ ਸਮਾਂ
School Time Change: ਚੰਡੀਗੜ੍ਹ ਤੋਂ ਵਿਦਿਆਰਥੀਆਂ ਦੇ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
School Time Change In Chandigarh: ਪੰਜਾਬ ਦੇ ਵਿੱਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਜਿਸ ਕਰਕੇ ਚੰਡੀਗੜ੍ਹ ਤੋਂ ਵਿਦਿਆਰਥੀਆਂ ਦੇ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
8 ਤੋਂ 13 ਜਨਵਰੀ ਤੱਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਅਤੇ ਛੁੱਟੀ ਦਾ ਸਮਾਂ ਰਹੇਗਾ ਦੁਪਹਿਰ 3.00 ਵਜੇ। ਬੱਚੇ ਚੰਗੀ ਤਰ੍ਹਾਂ ਆਪਣੇ ਆਪ ਨੂੰ ਗਰਮ ਕੱਪੜਿਆਂ ਦੇ ਨਾਲ ਢੱਕੇ ਹੀ ਘਰ ਤੋਂ ਨਿਕਲਣ।
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਸੀਤ ਲਹਿਰ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਈ ਦਿਨਾਂ ਤੋਂ ਸੂਰਜ ਦੇਵਤਾ ਨਜ਼ਰ ਨਹੀਂ ਆ ਰਹੇ, ਧੁੱਪ ਨਾ ਨਿਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
🄸🄼🄿🄾🅁🅃🄰🄽🅃
— Department of School Education, Chandigarh (@SchoolEduChd) January 6, 2024
🄸🄽🄵🄾🅁🄼🄰🅃🄸🄾🄽
In view of the cold spell and predicted dense fog in the region, all the Government, Govt Aided and Private Schools of UT Chandigarh shall from 8.1.2024 to 13.1.2024 open not before 9.30 am and close no later than 3 pm
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI