PSEB Announces Exam Dates for Classes 8th, 10th, and 12th: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੇਠ ਪੜ੍ਹਨ ਵਾਲੇ ਬੱਚਿਆਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਉਣ ਦਾ ਐਲਾਨ ਕੀਤਾ ਹੈ।
ਜਾਣੋ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆ ਡੇਟਸ ਬਾਰੇ
ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ
ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ
ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ
ਇਹ ਸਾਰੀਆਂ ਪ੍ਰੀਖਿਆਵਾਂ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ।
ਪ੍ਰੀਖਿਆ ਸ਼ੁਰੂ ਹੋਣ ਦੇ ਸਮੇਂ ਬਾਰੇ ਜਾਣੋ
ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ। ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਮੇਂ-ਸਮੇਂ ਉੱਤੇ ਪੰਜਾਬ ਸਿੱਖਿਆ ਬੋਰਡ ਦੀ ਆਫਿਸ਼ਿਅਲ ਵੈਬਸਾਈਟ ਜ਼ਰੂਰ ਚੈੱਕ ਕਰਦੇ ਰਹਿਣ।
ਸਰਟੀਫਿਕੇਟ ਦੀ ਹਾਰਡ ਕਾਪੀ ਲਈ ਲੱਗਦੀ ਹੈ ਫੀਸ
ਹੁਣ ਬੋਰਡ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਦਾ ਹੈ ਜੋ ਇਸ ਲਈ ਅਪਲਾਈ ਕਰਦੇ ਹਨ। ਨਹੀਂ ਤਾਂ ਵਿਦਿਆਰਥੀਆਂ ਨੂੰ ਇਸ ਨੂੰ ਡਿਜੀਲੌਕਰ ਤੋਂ ਹੀ ਪ੍ਰਾਪਤ ਕਰਨਾ ਹੋਵੇਗਾ। ਹਾਰਡ ਕੰਪਨੀ ਲਈ ਫੀਸ ਤੈਅ ਕੀਤੀ ਗਈ ਹੈ। ਇਸ ਦਾ ਭੁਗਤਾਨ ਵੀ ਪਹਿਲਾਂ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਬੋਰਡ ਪ੍ਰੀਖਿਆ ਦੇ ਨਤੀਜੇ ਪਹਿਲਾਂ ਜਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI