ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਸੋਸ਼ਲ ਮੀਡੀਆ 'ਤੇ ਕਿਹਾ, "ਸੂਬੇ ਦੇ ਸਕੂਲਾਂ ਵਿਚ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਸਕੂਲ 27 ਜੁਲਾਈ ਨੂੰ ਦੁਬਾਰਾ ਖੋਲ੍ਹੇ ਜਾਣਗੇ। ਇਹ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਸਟਾਫ ਲਈ ਵੀ ਲਾਗੂ ਹੋਏਗਾ।"
ਉਧਰ ਹਰਿਆਣਾ ਸਰਕਾਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਅਗਲੇ ਮਹੀਨੇ ਰਾਜ ਵਿੱਚ ਕੋਈ ਉੱਚ ਸਿੱਖਿਆ ਅਤੇ ਤਕਨੀਕੀ ਸਿਖਿਆ ਪ੍ਰੀਖਿਆਵਾਂ ਨਹੀਂ ਹੋਣਗੀਆਂ ਅਤੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਅਤੇ ਪਿਛਲੀਆਂ ਪ੍ਰੀਖਿਆਵਾਂ ਦੇ ਅਧਾਰ ‘ਤੇ ਅਗਲੇ ਸਮੈਸਟਰ ਵਿੱਚ ਪ੍ਰਮੋਟ ਕੀਤਾ ਜਾਵੇਗਾ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦਿੱਤੀ ਸੀ।
ਇਹ ਵੀ ਪੜ੍ਹੋ:
ਪ੍ਰਾਈਵੇਟ ਸਕੂਲਾਂ ਨੂੰ ਦਾਖਲਾ ਫੀਸਾਂ ਵਸੂਲਣ ਦੀ ਇਜਾਜ਼ਤ, ਹੁਣ ਪੰਜਾਬ ਸਰਕਾਰ ਦਵੇਗੀ ਫੈਸਲੇ ਨੂੰ ਚੁਣੌਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI