Chandigarh News: ਠੰਢ ਤੇ ਧੁੰਦ ਦੇ ਪ੍ਰਕੋਪ ਨੂੰ ਵੇਖਦਿਆਂ ਚੰਡੀਗੜ੍ਹ ਯੂਟੀ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿੱਚ ਅੱਠਵੀਂ ਜਮਾਤ ਤਕ ਦੀਆਂ ਛੁੱਟੀਆਂ 20 ਜਨਵਰੀ ਤਕ ਵਧਾ (vacation extended till January 20) ਦਿੱਤੀਆਂ ਗਈਆਂ ਹਨ। ਹੁਣ ਇਨ੍ਹਾਂ ਜਮਾਤਾਂ ਲਈ ਸਕੂਲ 22 ਜਨਵਰੀ ਤੋਂ ਖੁੱਲ੍ਹਣਗੇ ਕਿਉਂਕਿ 21 ਨੂੰ ਐਤਵਾਰ ਹੈ। ਇਸ ਦੇ ਨਾਲ ਹੀ ਸਾਰੇ ਸਕੂਲਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਆਨਲਾਈਨ ਜਮਾਤਾਂ (Online classes) ਲਗਾ ਸਕਦੇ ਹਨ। 


ਇਸ ਸਬੰਧੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸ਼ਨੀਵਾਰ ਨੂੰ ਹੁਕਮ ਜਾਰੀ ਕੀਤੇ। ਦੂਜੇ ਪਾਸੇ, ਨੌਵੀਂ ਤੋਂ ਬਾਰ੍ਹਵੀਂ ਜਮਾਤ ਲਈ ਸਕੂਲ ਆਮ ਵਾਂਗ ਖੁੱਲ੍ਹਣਗੇ ਪਰ ਕੋਈ ਵੀ ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹੇਗਾ ਤੇ ਸ਼ਾਮ ਵਾਲੀਆਂ ਸ਼ਿਫਟਾਂ ਸਣੇ ਦੁਪਹਿਰ ਚਾਰ ਵਜੇ ਤੋਂ ਪਹਿਲਾਂ ਸਕੂਲ ਬੰਦ ਹੋਣੇ ਚਾਹੀਦੇ ਹਨ। 


ਦੱਸ ਦਈਏ ਕਿ ਯੂਟੀ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ 10 ਜਨਵਰੀ ਤੋਂ ਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੌਰਾਨ ਮੌਸਮ ਸਾਫ਼ ਰਹਿਣ ਤੇ ਸਵੇਰੇ-ਸ਼ਾਮ ਸੰਘਣੀ ਤੋਂ ਦਰਮਿਆਨੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਸਿੱਖਿਆ ਵਿਭਾਗ ਨੇ ਛੁੱਟੀਆਂ ਵਧਾ ਦਿੱਤੀਆਂ ਹਨ।



ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਮਿਡਲ ਤਕ ਦੀਆਂ ਜਮਾਤਾਂ ਲਈ ਛੁੱਟੀਆਂ 20 ਜਨਵਰੀ ਤਕ ਵਧਾ ਦਿੱਤੀਆਂ ਹਨ। ਇਹ ਫੈਸਲਾ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕੀਤਾ ਗਿਆ ਹੈ।


ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਡੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੇ ਹਿੱਤਾਂ ਤੇ ਠੰਢ ਦੇ ਮੱਦੇਨਜ਼ਰ ਪ੍ਰਬੰਧ ਯਕੀਨੀ ਬਣਾਉਣਗੇ। ਉਨ੍ਹਾਂ ਸਕੂਲ ਦੇ ਅਧਿਆਪਕਾਂ ਦਾ ਸਮਾਂ ਵੀ ਇਸ ਅਨੁਸਾਰ ਤਬਦੀਲ ਕਰਨ ਲਈ ਕਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI