Independence Day 2024: ਭਾਰਤ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਦਿਨ ਦੇਸ਼ ਭਰ ਦੇ ਲੋਕ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ, ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਦੇ ਹਨ ਅਤੇ ਦੇਸ਼ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ। ਇਸ ਦੇ ਨਾਲ ਹੀ ਅੱਜ ਅਸੀਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਆਜ਼ਾਦੀ ਤੋਂ ਬਾਅਦ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਜਾਰੀ ਹਨ।


15 ਅਗਸਤ, 1947 ਨੂੰ, ਭਾਰਤ ਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕੀਤੀ ਅਤੇ ਆਪਣਾ ਪਹਿਲਾ ਸੁਤੰਤਰਤਾ ਦਿਵਸ ਮਨਾਇਆ। ਹਰ ਸਾਲ 15 ਅਗਸਤ ਨੂੰ, ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ ਅਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹਨ। ਦੇਸ਼ ਭਰ 'ਚ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਕੂਲਾਂ-ਕਾਲਜਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਲੋਕ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ। ਪੀਐਮ ਮੋਦੀ ਨੇ ਲਾਲ ਕਿਲੇ 'ਤੇ ਝੰਡਾ ਲਹਿਰਾਇਆ ਅਤੇ ਸੰਬੋਧਨ ਕੀਤਾ।



ਪੀਐਮ ਨੇ ਮੈਡੀਕਲ ਸੀਟਾਂ ਨੂੰ ਲੈ ਕੇ ਕਿਹਾ ਵੱਡੀ ਗੱਲ


ਲਾਲ ਕਿਲੇ ਤੋਂ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਲਈ ਬਾਹਰ ਜਾ ਰਹੇ ਹਨ। ਪਰ ਅਸੀਂ ਪਿਛਲੇ 10 ਸਾਲਾਂ ਵਿੱਚ ਮੈਡੀਕਲ ਸੀਟਾਂ ਦੀ ਗਿਣਤੀ ਵਧਾ ਕੇ 1 ਲੱਖ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਅਜਿਹੇ ਦੇਸ਼ਾਂ ਵਿੱਚ ਜਾਣਾ ਪੈਂਦਾ ਹੈ, ਜਿਸ ਬਾਰੇ ਸੋਚਦਿਆਂ ਕਈ ਵਾਰ ਮੈਂ ਹੈਰਾਨ ਹੋ ਜਾਂਦਾ ਹਾਂ। ਇਸ ਲਈ ਹੁਣ ਆਉਣ ਵਾਲੇ 5 ਸਾਲਾਂ ਵਿੱਚ ਮੈਡੀਕਲ ਕਾਲਜਾਂ ਵਿੱਚ 75 ਹਜ਼ਾਰ ਨਵੀਆਂ ਸੀਟਾਂ ਬਣਾਈਆਂ ਜਾਣਗੀਆਂ। ਬਜਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਬਜਟ ਵਿੱਚ ਇੰਟਰਨਸ਼ਿਪ 'ਤੇ ਵੀ ਜ਼ੋਰ ਦਿੱਤਾ ਹੈ। ਤਾਂ ਜੋ ਸਾਡੇ ਨੌਜਵਾਨਾਂ ਨੂੰ ਤਜਰਬਾ ਮਿਲੇ ਅਤੇ ਉਨ੍ਹਾਂ ਦੀ ਕਪੈਸਟੀ ਬਿੰਲਡਿੰਗ ਹੋਵੇ।


ਰਿਸਰਚ ਅਤੇ ਇਨੋਵੇਸ਼ਨ 'ਤੇ ਫੋਕਸ


ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਜਟ ਵਿੱਚ ਅਸੀਂ ਰਿਸਰਚ ਅਤੇ ਇਨੋਵੇਸ਼ਨ ਲਈ 1 ਲੱਖ ਕਰੋੜ ਰੁਪਏ ਅਲਾਟ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ ਕੋੋੋੋੋੋਲ ਜੋ ਵਿਚਾਰਾਂ ਹਨ ਉਹਨਾਂ ਜਾਣ ਸਕੀਏ ਅਤੇ ਲਾਗੂ ਕਰ ਸਕੀਏ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।


Education Loan Information:

Calculate Education Loan EMI