ਪੜਚੋਲ ਕਰੋ

ITBP Recruitment 2024: SI, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਦੀਆਂ 526 ਅਸਾਮੀਆਂ ਲਈ ਭਰਤੀ, ਜਾਣੋ ਪੂਰੀ ਡਿਟੇਲ ਇੱਥੇ

ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਨੇ ITBP ਭਰਤੀ 2024 ਸੰਬੰਧੀ ਇੱਕ ਛੋਟਾ ਨੋਟਿਸ ਜਾਰੀ ਕੀਤਾ ਹੈ, ਜਿਸਦਾ ਉਦੇਸ਼ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀਆਂ ਅਸਾਮੀਆਂ

ITBP Recruitment 2024: ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਨੇ ਦੂਰਸੰਚਾਰ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਉਮੀਦਵਾਰ 15 ਨਵੰਬਰ ਤੋਂ ITBP recruitment.itbpolice.nic.in ਦੀ ਅਧਿਕਾਰਤ ਵੈੱਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ (Last date to apply) 14 ਦਸੰਬਰ ਹੈ। ਆਓ ਜਾਣਦੇ ਹਾਂ ITBV ਭਰਤੀ ਨਾਲ ਸਬੰਧਤ ਸਾਰੀ ਜਾਣਕਾਰੀ ਬਾਰੇ। 

ਹੋਰ ਪੜ੍ਹੋ : ਕੋਲਡਪਲੇਅ ਅਤੇ ਦਿਲਜੀਤ ਦੇ ਕੰਸਰਟ ਦੀਆਂ ਜਾਅਲੀ ਟਿਕਟਾਂ ਦੇ ਮਾਮਲੇ 'ਚ ED ਦਾ ਵੱਡਾ ਐਕਸ਼ਨ, 5 ਸੂਬਿਆਂ 'ਚ ਛਾਪੇਮਾਰੀ

526 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ

ITBP ਦੀ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਕੁੱਲ 526 ਖਾਲੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਵਿੱਚ ਸਬ ਇੰਸਪੈਕਟਰ ਟੈਲੀਕਮਿਊਨੀਕੇਸ਼ਨ ਦੀਆਂ 92 ਅਸਾਮੀਆਂ, ਹੈੱਡ ਕਾਂਸਟੇਬਲ ਟੈਲੀਕਮਿਊਨੀਕੇਸ਼ਨ ਦੀਆਂ 383 ਅਸਾਮੀਆਂ ਅਤੇ ਕਾਂਸਟੇਬਲ ਟੈਲੀਕਮਿਊਨੀਕੇਸ਼ਨ ਦੀਆਂ 51 ਅਸਾਮੀਆਂ ਸ਼ਾਮਲ ਹਨ। 526 ਅਸਾਮੀਆਂ ਵਿੱਚੋਂ, 447 ਪੁਰਸ਼ ਉਮੀਦਵਾਰਾਂ ਲਈ ਅਤੇ 79 ਮਹਿਲਾ ਉਮੀਦਵਾਰਾਂ ਲਈ ਨਿਰਧਾਰਤ ਕੀਤੀਆਂ ਗਈਆਂ ਹਨ।

ਇਹ ਉਮੀਦਵਾਰਾਂ ਲਈ ਯੋਗਤਾ ਹੈ

ਸਬ-ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਹੈੱਡ ਕਾਂਸਟੇਬਲ ਅਹੁਦਿਆਂ ਲਈ ਉਮਰ ਸੀਮਾ 18 ਸਾਲ ਤੋਂ 25 ਸਾਲ ਅਤੇ ਕਾਂਸਟੇਬਲ ਅਹੁਦਿਆਂ ਲਈ 18 ਸਾਲ ਤੋਂ 23 ਸਾਲ ਤੈਅ ਕੀਤੀ ਗਈ ਹੈ। ਹਾਲਾਂਕਿ, ਸਰਕਾਰੀ ਨਿਯਮਾਂ ਅਨੁਸਾਰ, ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।

ਜਦੋਂ ਕਿ ਜੇਕਰ ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਸਬ-ਇੰਸਪੈਕਟਰ ਲਈ ਬੀ.ਐਸ.ਸੀ., ਬੀ.ਟੈਕ ਜਾਂ ਬੀ.ਸੀ.ਏ. ਦੀ ਡਿਗਰੀ ਹੋਣੀ ਲਾਜ਼ਮੀ ਹੈ। ਹੈੱਡ ਕਾਂਸਟੇਬਲ ਦੇ ਅਹੁਦੇ ਲਈ ਪੀਸੀਐਮ, ਆਈਟੀਆਈ ਜਾਂ ਇੰਜਨੀਅਰਿੰਗ ਵਿੱਚ ਡਿਪਲੋਮਾ ਦੇ ਨਾਲ 12ਵੀਂ ਪਾਸ ਹੋਣਾ ਚਾਹੀਦਾ ਹੈ।  ਇਸ ਤੋਂ ਇਲਾਵਾ ਕਾਂਸਟੇਬਲਾਂ ਲਈ 10ਵੀਂ ਪਾਸ ਲਾਜ਼ਮੀ ਕਰ ਦਿੱਤੀ ਗਈ ਹੈ।

ਇਸ ਤਰ੍ਹਾਂ ਹੋਵੇਗੀ ਚੋਣ, ਇੰਨੀ ਹੋਵੇਗੀ ਤਨਖਾਹ

ITBP ਭਰਤੀ 2024 ਲਈ ਚੋਣ ਪ੍ਰਕਿਰਿਆ ਦੇ ਚਾਰ ਪੜਾਅ ਹੋਣਗੇ ਅਤੇ ਉਮੀਦਵਾਰਾਂ ਨੂੰ ਅਗਲੇ ਪੜਾਅ 'ਤੇ ਜਾਣ ਲਈ ਹਰੇਕ ਪੜਾਅ ਨੂੰ ਸਫਲਤਾਪੂਰਵਕ ਪਾਰ ਕਰਨਾ ਹੋਵੇਗਾ।  ਇਨ੍ਹਾਂ ਵਿੱਚ ਪੀਈਟੀ ਅਤੇ ਪੀਐਸਟੀ, ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ ਅਤੇ ਮੈਡੀਕਲ ਟੈਸਟ ਸ਼ਾਮਲ ਹਨ। ਤਨਖਾਹ ਦੀ ਗੱਲ ਕਰੀਏ ਤਾਂ ਵੱਖ-ਵੱਖ ਅਸਾਮੀਆਂ ਅਨੁਸਾਰ ਵੱਖ-ਵੱਖ ਤਨਖਾਹਾਂ ਹੋਣਗੀਆਂ।

ਸਬ-ਇੰਸਪੈਕਟਰ ਦੀ ਤਨਖਾਹ 35,400 ਰੁਪਏ ਤੋਂ 1,12,400 ਰੁਪਏ ਤੱਕ ਹੈ। ਹੈੱਡ ਕਾਂਸਟੇਬਲ ਦੇ ਅਹੁਦੇ ਲਈ ਤਨਖਾਹ 25,500 ਤੋਂ 81,100 ਰੁਪਏ ਦੇ ਵਿਚਕਾਰ ਹੈ, ਜਦੋਂ ਕਿ ਕਾਂਸਟੇਬਲ ਦੀ ਭੂਮਿਕਾ ਲਈ ਤਨਖਾਹ 21,700 ਤੋਂ 69,100 ਰੁਪਏ ਤੱਕ ਹੈ।

ਇਸ ਤਰ੍ਹਾਂ ਅਪਲਾਈ ਕਰੋ

ITBP ਨਾਲ ਸਬੰਧਤ ਅਸਾਮੀਆਂ ਲਈ ਭਰਤੀ ਲਈ ਅਰਜ਼ੀ ਪ੍ਰਕਿਰਿਆ ਆਮ ਤੌਰ 'ਤੇ ਆਨਲਾਈਨ ਹੁੰਦੀ ਹੈ। ਸਿਰਫ਼ ਉਹ ਉਮੀਦਵਾਰ ਜੋ ਨੋਟੀਫਿਕੇਸ਼ਨ ਵਿੱਚ ਦਿੱਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਅਪਲਾਈ ਕਰਨ ਦੇ ਯੋਗ ਹੋਣਗੇ। ਸਭ ਤੋਂ ਪਹਿਲਾਂ ਉਮੀਦਵਾਰ ਨੂੰ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਆਨਲਾਈਨ ਅਪਲਾਈ ਕਰੋ ਅਤੇ ਨਿਰਧਾਰਤ ਤਰੀਕੇ ਨਾਲ ਫੀਸ ਜਮ੍ਹਾ ਕਰੋ। ਇਸ ਤੋਂ ਬਾਅਦ, ਐਪਲੀਕੇਸ਼ਨ ਦਾ ਪ੍ਰਿੰਟਆਊਟ ਲਓ ਅਤੇ ਇਸਨੂੰ ਆਪਣੇ ਕੋਲ ਸੁਰੱਖਿਅਤ ਰੱਖੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget