ਨਵੀਂ ਦਿੱਲੀ: ਜੇਈਈ-ਨੀਟ ਪ੍ਰੀਖਿਆ (JEE EXAM 2020) ਨੂੰ ਲੈ ਕੇ ਪੂਰੇ ਦੇਸ਼ 'ਚ ਹੀ ਭੰਬਲਭੂਸੇ ਦੀ ਸਥਿਤੀ ਸੀ। ਅੱਜ ਤੋਂ ਪੂਰੇ ਦੇਸ਼ 'ਚ ਜੇਈਈ-ਨੀਟ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਜੇ ਦੋ ਸ਼ਿਫਟਾਂ ਵਿੱਚ ਹੋਵੇਗੀ। ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ 3 ਵਜੇ ਤੋਂ 6 ਵਜੇ ਤੱਕ ਹੋਏਗੀ। ਨਾਲ ਹੀ ਪ੍ਰੀਖਿਆ ਅੱਜ ਤੋਂ ਲੈ ਕੇ 6 ਸਤੰਬਰ ਦੇ ਵਿਚਕਾਰ ਹੋਵੇਗੀ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਮਤਿਹਾਨ ਕਰਵਾਉਣ ਲਈ ਕਾਫ਼ੀ ਵਿਰੋਧ ਹੋ ਰਿਹਾ ਸੀ ਸਾਰੀਆਂ ਵਿਰੋਧੀ ਰਾਜਨੀਤਿਕ ਪਾਰਟੀਆਂ ਵਿਦਿਆਰਥੀਆਂ ਦੀ ਸਿਹਤ ਦਾ ਹਵਾਲਾ ਦਿੰਦਿਆਂ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਰਹੀਆਂ ਸੀ। ਇਸ ਵਿੱਚ ਮਮਤਾ ਬੈਨਰਜੀ, ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਦਾ ਨਾਂ ਸ਼ਾਮਲ ਹੈ।


ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ:

ਕੇਂਦਰੀ ਸਿੱਖਿਆ (Education minister) ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਸੁੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੌੈਫਿਕ ਅਤੇ ਸੁਰੱਖਿਆ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ।

ਦੱਸ ਦਈਏ ਕਿ ਉੜੀਸਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਆਈਆਈਟੀ ਦੇ ਸਾਬਕਾ ਵਿਦਿਆਰਥੀਆਂ ਦੇ ਸਮੂਹ ਨੇ ਲੋੜਵੰਦ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤਕ ਪਹੁੰਚਣ ਲਈ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਉਣ ਲਈ ਇੱਕ ਪੋਰਟਲ ਲਾਂਚ ਕੀਤਾ ਹੈ। ਇਸ ਪ੍ਰੀਖਿਆ ਲਈ ਕੁੱਲ 8.58 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤਾ ਹੈ।

ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ:

ਸੁਪਰੀਮ ਕੋਰਟ ਵਿਚ ਇਮਤਿਹਾਨ ਮੁਲਤਵੀ ਕਰਨ ਲਈ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ 'ਚ ਅਦਾਲਤ ਨੇ ਪ੍ਰੀਖਿਆ ਰੱਦ ਕਰਨ ਅਤੇ ਇਨ੍ਹਾਂ 'ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ। ਪ੍ਰੀਖਿਆ ਦੇ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਟੀਏ ਨੇ ਇੱਕ ਮਿਆਰੀ ਓਪਰੇਟਿੰਗ ਪ੍ਰੋਸੀਜ਼ਰ ਵੀ ਜਾਰੀ ਕੀਤਾ। ਇਸ ਦੇ ਤਹਿਤ ਦੱਸਿਆ ਗਿਆ ਕਿ ਕਿਵੇਂ ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI