Join Indian Army 2022 Apply for Short Service Commission course @ joinindianarmy.nic.in
ਨਵੀਂ ਦਿੱਲੀ: ਭਾਰਤੀ ਫੌਜ ਨੇ SSC ਯਾਨੀ ਸ਼ਾਰਟ ਸਰਵਿਸ ਕਮਿਸ਼ਨ ਦੇ ਤਹਿਤ ਅਫਸਰਾਂ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਜਿਸ ਤਹਿਤ ਪੁਰਸ਼ਾਂ ਦੇ 59ਵੇਂ ਕੋਰਸ ਅਤੇ ਔਰਤਾਂ ਦੇ 30ਵੇਂ ਕੋਰਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਮੀਦਵਾਰ ਭਾਰਤੀ ਫੌਜ ਦੀ SSC ਭਰਤੀ 2022 ਲਈ ਅਧਿਕਾਰਤ ਵੈੱਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਅਫਸਰਾਂ ਦੇ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ।
ਇਨ੍ਹਾਂ ਅਸਾਮੀਆਂ 'ਤੇ ਕੀਤੀ ਜਾਵੇਗੀ ਭਰਤੀ
ਇਸ ਭਰਤੀ ਰਾਹੀਂ ਭਾਰਤੀ ਫੌਜ ਵਿੱਚ ਸ਼ਾਰਟ ਸਰਵਿਸ ਕਮਿਸ਼ਨ ਦੀਆਂ ਕੁੱਲ 191 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਜਿਸ ਵਿੱਚ 175 ਅਸਾਮੀਆਂ ਅਣਵਿਆਹੇ ਪੁਰਸ਼ਾਂ ਲਈ, 14 ਅਸਾਮੀਆਂ ਅਣਵਿਆਹੀਆਂ ਔਰਤਾਂ ਲਈ ਅਤੇ 2 ਅਸਾਮੀਆਂ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਲਈ ਸ਼ਾਮਲ ਕੀਤੀਆਂ ਗਈਆਂ ਹਨ।
ਉਮਰ ਸੀਮਾ
ਅਪਲਾਈ ਕਰਨ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਦੀ ਉਮਰ 20 ਤੋਂ 27 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਇਸ ਭਰਤੀ ਲਈ ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਇੰਟਰਵਿਊ ਤੋਂ ਬਾਅਦ ਸਬੰਧਤ ਅਧਿਕਾਰੀਆਂ ਵਲੋਂ ਮੈਡੀਕਲ ਤੌਰ 'ਤੇ ਫਿੱਟ ਐਲਾਨੇ ਗਏ ਉਮੀਦਵਾਰਾਂ ਨੂੰ ਜੁਆਇਨਿੰਗ ਲੈਟਰ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਉਮੀਦਵਾਰਾਂ ਨੂੰ ਸਿਖਲਾਈ ਪੂਰੀ ਹੋਣ ਤੋਂ ਬਾਅਦ ਹੀ ਅਫਸਰ ਵਜੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਸਟੈਪ 1: ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਪਲਾਈ ਕਰਨ ਲਈ joinindianarmy.nic.in 'ਤੇ ਜਾਉ।
ਸਟੈਪ 2: ਇਸ ਤੋਂ ਬਾਅਦ ਹੋਮ ਪੇਜ 'ਤੇ ਅਫਸਰ ਸਿਲੈਕਸ਼ਨ ਸੈਕਸ਼ਨ ਵਿੱਚ ਦਿੱਤੇ ਗਏ ਅਫਸਰ ਐਂਟਰੀ ਅਪਲਾਈ/ਲੌਗਇਨ 'ਤੇ ਕਲਿੱਕ ਕਰੋ।
ਸਟੈਪ 3: ਫਿਰ ਉਮੀਦਵਾਰਾਂ ਨੂੰ ਪਹਿਲਾਂ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।
ਸਟੈਪ 4: ਇਸ ਤੋਂ ਬਾਅਦ ਉਮੀਦਵਾਰ ਲੌਗਇਨ ਕਰ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ।
ਸਟੈਪ 5: ਔਨਲਾਈਨ ਅਰਜ਼ੀ ਜਮ੍ਹਾ ਕਰਨ ਤੋਂ ਬਾਅਦ, ਉਮੀਦਵਾਰ ਇਸਦਾ ਪ੍ਰਿੰਟ ਆਊਟ ਵੀ ਲੈ ਸਕਦੇ ਹਨ।
ਇਹ ਵੀ ਪੜ੍ਹੋ: Punjab Milk Price: ਪੰਜਾਬ 'ਚ ਮਹਿੰਗਾ ਹੋਵੇਗਾ ਦੁੱਧ, ਛੇ ਰੁਪਏ ਤੱਕ ਵੱਧ ਸਕਦੀਆਂ ਦੁੱਧ ਦੀਆਂ ਕੀਮਤਾਂ
Education Loan Information:
Calculate Education Loan EMI