LIC Assistant Administrative Officer 2023: ਭਾਰਤੀ ਜੀਵਨ ਬੀਮਾ ਨਿਗਮ ਨੇ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ LIC 'ਚ ਬੰਪਰ ਭਰਤੀ ਹੋਵੇਗੀ। ਇਹ ਭਰਤੀ ਮੁਹਿੰਮ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ licindia.in 'ਤੇ ਜਾਣਾ ਪਵੇਗਾ। ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਜਨਵਰੀ 2023 ਰੱਖੀ ਗਈ ਹੈ।
ਇਹ ਮੁਹਿੰਮ ਤਹਿਤ ਭਾਰਤੀ ਜੀਵਨ ਬੀਮਾ ਨਿਗਮ ਵਿੱਚ ਸਹਾਇਕ ਪ੍ਰਸ਼ਾਸਨਿਕ ਅਧਿਕਾਰੀ ਦੀਆਂ ਕੁੱਲ 300 ਅਸਾਮੀਆਂ ਦੀ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ। ਅਪਲਾਈ ਕਰਨ ਵਾਲੇ ਉਮੀਦਵਾਰ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ ਉਮਰ 30 ਸਾਲ ਰੱਖੀ ਗਈ ਹੈ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਸੁਖਪਾਲ ਖਹਿਰਾ ਨੇ ਸੁਖਬੀਰ ਬਾਦਲ ਨੂੰ ਸਮਝਾਇਆ, ਆਖਰ ਸਿੱਖ ਕਿਉਂ ਕਰ ਰਹੇ ਅਕਾਲੀ ਦਲ ਨੂੰ ਰਿਜੈਕਟ!
ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ। LIC AAO 2023 ਲਈ ਮੁਢਲੀ ਪ੍ਰੀਖਿਆ ਵਸਤੁਨਿਸ਼ਠ ਕਿਸਮ ਦੀ ਹੋਵੇਗੀ ਅਤੇ ਔਨਲਾਈਨ ਕਰਵਾਈ ਜਾਵੇਗੀ। ਇਸ ਤੋਂ ਬਾਅਦ ਉਮੀਦਵਾਰ ਨੂੰ ਮੁੱਖ ਪ੍ਰੀਖਿਆ ਵਿਚ ਬੈਠਣਾ ਹੋਵੇਗਾ। ਮੁੱਖ ਪ੍ਰੀਖਿਆ ਵਿੱਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ। ਚੁਣੇ ਗਏ ਉਮੀਦਵਾਰ ਨੂੰ 53,600 ਰੁਪਏ ਤਨਖਾਹ ਦਿੱਤੀ ਜਾਵੇਗੀ।
ਅਰਜ਼ੀ ਦੀ ਫੀਸ
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਅਦਾ ਕਰਨੀ ਪੈਂਦੀ ਹੈ। ਉਮੀਦਵਾਰਾਂ ਨੂੰ ਅਰਜ਼ੀ ਫੀਸ 700 ਰੁਪਏ ਅਦਾ ਕਰਨੀ ਪਵੇਗੀ। ਜਦਕਿ ਰਾਖਵੀਂ ਸ਼੍ਰੇਣੀ ਲਈ ਫੀਸ 85 ਰੁਪਏ ਕਰ ਦਿੱਤੀ ਗਈ ਹੈ। ਵਧੇਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ ਦੀ ਮਦਦ ਲੈ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI