UP News : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਇੱਕ ਦਿਨ ਲਈ ਵਧਾ ਦਿੱਤੀ ਗਈ ਹੈ। ਹੁਣ ਮੰਗਲਵਾਰ ਯਾਨੀ 11 ਅਕਤੂਬਰ ਨੂੰ ਵੀ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਮੌਸਮ ਵਿਭਾਗ ਲਖਨਊ ਪ੍ਰਸ਼ਾਸਨ ਨੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਸੋਮਵਾਰ ਨੂੰ ਰਾਜਧਾਨੀ ਦੇ ਸਕੂਲ ਵੀ ਬੰਦ ਰਹੇ ਸੀ।



ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਾ ਪਾਲਣਾ ਕਰਵਾਉਣ ਲਈ ਕਿਹਾ

ਜ਼ਿਲ੍ਹਾ ਮੈਜਿਸਟਰੇਟ ਸੂਰਿਆ ਪਾਲ ਗੰਗਵਾਰ ਨੇ ਆਪਣੇ ਹੁਕਮਾਂ ਵਿੱਚ ਕਿਹਾ, ਲਖਨਊ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ 'ਮੌਸਮ ਵਿਭਾਗ ਵੱਲੋਂ 11 ਅਕਤੂਬਰ ਲਈ ਜਾਰੀ ਕੀਤੀ ਚੇਤਾਵਨੀ ਦੇ ਮੱਦੇਨਜ਼ਰ 12 ਤੱਕ ਸਾਰੇ ਸਰਕਾਰੀ ,ਗੈਰ ਸਰਕਾਰੀ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 12ਵੀਂ ਜਮਾਤ ਤੱਕ ਸਕੂਲਾਂ ਵਿੱਚ 11 ਅਕਤੂਬਰ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਹੁਕਮ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ 'ਤੇ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਖੇਤਰੀ ਉੱਚ ਸਿੱਖਿਆ ਅਫ਼ਸਰ, ਜ਼ਿਲ੍ਹਾ ਸਕੂਲ ਇੰਸਪੈਕਟਰ, ਜ਼ਿਲ੍ਹਾ ਮੁੱਢਲੀ ਸਿੱਖਿਆ ਅਫ਼ਸਰ ਨੂੰ ਇਸ ਦੀ ਪਾਲਣਾ ਕਰਵਾਉਣ ਲਈ ਕਿਹਾ ਹੈ।




ਲਖਨਊ 'ਚ ਯੈਲੋ ਅਲਰਟ ਜਾਰੀ  

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਯੂਪੀ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਯੂਪੀ ਦੇ 52 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ਜਦਕਿ 27 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਹੈ। ਲਖਨਊ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮੀਂਹ ਕਾਰਨ ਲਖਨਊ, ਨੋਇਡਾ, ਗਾਜ਼ੀਆਬਾਦ, ਉਨਾਵ, ਕਾਨਪੁਰ, ਹਾਪੁੜ, ਸੀਤਾਪੁਰ, ਬਹਿਰਾਇਚ, ਲਖੀਮਪੁਰ, ਅਲੀਗੜ੍ਹ, ਬਰੇਲੀ, ਸੰਭਲ, ਕਾਸਗੰਜ, ਮੇਰਠ, ਮਥੁਰਾ, ਮੁਰਾਦਾਬਾਦ, ਸ਼ਾਮਲੀ, ਔਰਈਆ, ਆਗਰਾ ਅਤੇ ਬੁਲੰਦਸ਼ਹਿਰ ਜ਼ਿਲ੍ਹਿਆਂ ਦੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI