Punjab government sarkari naukri: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਲਈ ਰਾਹ ਖੋਲ੍ਹ ਦਿੱਤਾ ਹੈ। ਸਰਕਾਰ ਨੇ ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀਆਂ ਕੱਢੀਆਂ ਹਨ।


ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ, ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।


ਪੰਜਾਬ ਪੁਲਿਸ ਦੀ ਵੈੱਬਸਾਈਟ 'ਤੇ ਜਾ ਕੇ ਨੌਜਵਾਨ ਇਸ ਅਹੁਦੇ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ 02261306245 ਜਾਰੀ ਕੀਤਾ ਗਿਆ ਹੈ।


ਕਾਂਸਟੇਬਲ ਨੂੰ ਮਿਤੀ 29-12-2020 ਅਨੁਸਾਰ ਪੇ ਸਕੇਲ 19,900 ਪ੍ਰਤੀ ਮਹੀਨਾ ਮਿਲੇਗਾ। 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ ਪੁਰਸ਼ਾਂ ਲਈ ਕੱਦ 5 ਫੁੱਟ 7 ਇੰਚ ਅਤੇ ਔਰਤਾਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ।


ਇਹ ਵੀ ਪੜ੍ਹੋ: CBSE Admit Card 2023: ਇੰਤਜ਼ਾਰ ਛੇਤੀ ਹੋਵੇਗਾ ਖਤਮ, ਇਦਾਂ ਡਾਊਨਲੋਡ ਕਰ ਸਕਦੇ ਹੋ ਐਡਮਿਟ ਕਾਰਡ


ਦੱਸ ਦਈਏ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਕਈ ਕੰਮ ਕੀਤੇ ਗਏ ਹਨ। ਹੁਣ ਵੀ ਮਾਨ ਸਰਕਾਰ ਲਗਾਤਾਰ ਆਪਣੇ ਦਿੱਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉੱਥੇ ਹੀ ਮਾਨ ਸਰਕਾਰ ਨੇ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਸ਼ਖ਼ਬਰੀ ਦਿੱਤੀ ਹੈ, ਉਨ੍ਹਾਂ ਨੂੰ ਸਰਕਾਰੀ ਨੌਕਰੀ ਲਈ ਭਰਤੀਆਂ ਕੱਢ ਕੇ ਰੁਜ਼ਗਾਰ ਦੇ ਬੂਹੇ ਖੋਲ੍ਹ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਕਈ ਅਧਿਆਪਕਾਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਸਨ ਅਤੇ ਅੱਗੇ ਵੀ ਸਰਕਾਰ ਨੌਜਵਾਨਾਂ ਦੇ ਹਿੱਤ ਲਈ ਲਗਾਤਾਰ ਕੰਮ ਕਰਦੀ ਆ ਰਹੀ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI