ਅੱਕੇ ਮਾਪਿਆਂ ਨੇ ਪਿੰਡ ਵਿੱਚ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਵੀ ਰੋਸ ਪ੍ਰਗਟ ਕੀਤਾ। ਪਿੰਡ ਦੇ ਰਹਿਣ ਵਾਲੇ ਦਰਸ਼ਨ ਸਿੰਘ ਤੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਿਆਣਾ ਦੀ ਹੱਦ ਨਾਲ ਲੱਗਦੇ ਉਨ੍ਹਾਂ ਦੇ ਪਿੰਡ ਦੇ ਸਕੂਲ ਵਿੱਚ ਅਧਿਆਪਕਾਂ ਦੀ ਕਾਫੀ ਕਮੀ ਹੈ। ਉਹ ਕਈ ਵਾਰ ਪ੍ਰਸ਼ਾਸਨ ਨੂੰ ਦੱਸ ਚੁੱਕੇ ਹਨ, ਪਰ ਕੋਈ ਹੱਲ ਨਹੀਂ ਹੋਇਆ।
ਉਨ੍ਹਾਂ ਦੱਸਿਆ ਕਿ ਖਾਲੀ ਪੋਸਟਾਂ ਕਾਰਨ ਵਿਦਿਆਰਥੀਆਂ ਦਾ ਨਤੀਜਾ ਵੀ ਠੀਕ ਨਹੀਂ ਆਉਂਦਾ। ਮਾਪਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਿੰਡ ਦੇ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਕੀਤੀ ਜਾਵੇ, ਨਹੀਂ ਉਹ ਸੰਘਰਸ਼ ਤੇਜ਼ ਕਰਨਗੇ।
Education Loan Information:
Calculate Education Loan EMI