Medical Student: ਯੂਕਰੇਨ ਤੋਂ ਪਰਤੇ 20,000 ਮੈਡੀਕਲ ਵਿਦਿਆਰਥੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ, ਵੱਡੀ ਗਿਣਤੀ ਪੰਜਾਬ ਦੇ ਵਿਦਿਆਰਥੀ
ਕੇਂਦਰ ਸਰਕਾਰ ਨੇ ਰੂਸ ਤੇ ਯੂਕਰੇਨ ਦੀ ਜੰਗ ਦੌਰਾਨ ਘਰ ਪਰਤਣ ਵਾਲੇ 20,000 ਮੈਡੀਕਲ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਸ਼ਨ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ
Ukraine Returned Medical Students: ਕੇਂਦਰ ਸਰਕਾਰ ਨੇ ਰੂਸ ਤੇ ਯੂਕਰੇਨ ਦੀ ਜੰਗ ਦੌਰਾਨ ਘਰ ਪਰਤਣ ਵਾਲੇ 20,000 ਮੈਡੀਕਲ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਸ਼ਨ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।
ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਕਰੇਨ ਤੋਂ ਤਕਰੀਬਨ 20,000 ਭਾਰਤੀ ਵਿਦਿਆਰਥੀ ਵਾਪਸ ਪਰਤੇ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਕਰੀਅਰ ਦਾਅ 'ਤੇ ਲਗਾ ਕੇ ਵਾਪਸ ਪਰਤਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਕੱਲ੍ਹ 28 ਜੁਲਾਈ ਨੂੰ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਮੈਡੀਕਲ ਦੇ ਅੰਤਿਮ ਸਾਲ ਦੇ ਉਨ੍ਹਾਂ ਵਿਦਿਆਰਥੀਆਂ FMG ਇਮਤਿਹਾਨ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ ਜੋ ਕੋਵਿਡ ਤੇ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਹਨ।
ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ 23 ਜੂਨ ਨੂੰ ਇੱਕ ਹਲਫ਼ਨਾਮੇ ਵਿੱਚ ਕਿਹਾ ਕਿ ਵਿਦੇਸ਼ੀ ਮੈਡੀਕਲ ਗ੍ਰੈਜੂਏਟ (ਐਫਐਮਜੀ) ਪ੍ਰੀਖਿਆ ਪਾਸ ਕਰਨ 'ਤੇ, ਅਜਿਹੇ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ ਲਾਜ਼ਮੀ ਰੋਟੇਟਿੰਗ ਮੈਡੀਕਲ ਇੰਟਰਨਸ਼ਿਪ (ਸੀਆਰਐਮਆਈ) ਤੋਂ ਗੁਜ਼ਰਨਾ ਹੋਵੇਗਾ। ਮੌਜੂਦਾ ਇੱਕ ਸਾਲ ਦਾ ਨਿਯਮ ਹੋਵੇਗਾ।
ਸੁਪਰੀਮ ਕੋਰਟ ਨੇ 29 ਅਪ੍ਰੈਲ ਨੂੰ ਕਮਿਸ਼ਨ ਨੂੰ ਕਿਹਾ ਸੀ ਕਿ ਉਹ ਰੂਸ-ਯੂਕਰੇਨ ਯੁੱਧ ਤੇ ਮਹਾਂਮਾਰੀ ਤੋਂ ਪ੍ਰਭਾਵਿਤ ਐਮਬੀਬੀਐਸ ਦੇ ਵਿਦਿਆਰਥੀਆਂ ਨੂੰ ਇੱਕ ਵਾਰ ਦੇ ਉਪਾਅ ਵਜੋਂ ਇੱਥੋਂ ਦੇ ਮੈਡੀਕਲ ਕਾਲਜਾਂ ਵਿੱਚ ਆਪਣੀ ਕਲੀਨਿਕਲ ਸਿਖਲਾਈ ਪੂਰੀ ਕਰਨ ਦੀ ਆਗਿਆ ਦੇਣ ਲਈ ਦੋ ਮਹੀਨਿਆਂ ਵਿੱਚ ਇੱਕ ਯੋਜਨਾ ਤਿਆਰ ਕਰੇ।
NMC ਨੇ ਹਲਫਨਾਮੇ 'ਚ ਕਿਹਾ ਕਿ 29 ਅਪ੍ਰੈਲ ਦੇ ਫੈਸਲੇ ਤੋਂ ਬਾਅਦ, ਉਸ ਦੇ ਬੋਰਡ ਆਫ ਗ੍ਰੈਜੂਏਟ ਮੈਡੀਕਲ ਐਜੂਕੇਸ਼ਨ (UGMEB) ਨੇ ਆਪਣੀਆਂ ਵੱਖ-ਵੱਖ ਮੀਟਿੰਗਾਂ 'ਚ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨਾਲ ਸਬੰਧਤ ਮਾਮਲੇ 'ਤੇ ਚਰਚਾ ਕੀਤੀ ਤੇ ਵਿਚਾਰ-ਵਟਾਂਦਰਾ ਕੀਤਾ।
Education Loan Information:
Calculate Education Loan EMI