Result of non-board classes 2024: ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। ਪੇਟੀਐਮ ਸਵੇਰੇ 9 ਵਜੇ ਸ਼ੁਰੂ ਹੋ ਚੁੱਕੀ ਹੈ ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ। ਸਾਰੇ ਸਕੂਲਾਂ ਵਿੱਚ ਪੇਟੀਐਮ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦਾ ਰਿਜਲਟ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਉੱਤੇ ਵੀ ਮਾਪਿਆਂ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।



ਗੈਰ-ਬੋਰਡ ਜਮਾਤਾਂ ਦਾ ਨਤੀਜਾ


ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਲਈਆਂ ਗਈਆਂ ਸਨ। ਸਕੂਲਾਂ ਵਿੱਚ 20 ਮਾਰਚ ਤੱਕ ਨਤੀਜੇ ਤਿਆਰ ਕਰ ਲਏ ਗਏ ਸਨ। ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅੱਜ ਪੀ.ਟੀ.ਐਮ. ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਪੇਟੀਐਮ ਦੌਰਾਨ ਮਾਪਿਆਂ ਨੂੰ ਕਿਸੇ ਕਿਸਮ ਤੋਂ ਨਾ ਡਰਾਉਣ ਸਗੋਂ ਉਨ੍ਹਾਂ ਨੂੰ ਹਰ ਗੱਲ ਵਿਸਥਾਰ ਨਾਲ ਦੱਸੀ ਜਾਵੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੂੰ ਸਭ ਕੁੱਝ ਉਨ੍ਹਾਂ ਦੀ ਭਾਸ਼ਾ ਵਿੱਚ ਦੱਸਣਾ ਚਾਹੀਦਾ ਹੈ।


1 ਅਪ੍ਰੈਲ ਤੋਂ ਸਕੂਲਾਂ ਦਾ ਬਦਲੇਗਾ ਸਮਾਂ


ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲਿਆ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ। ਸਤੰਬਰ ਮਹੀਨੇ ਤੱਕ ਇਹ ਸਥਿਤੀ ਬਣੀ ਰਹੇਗੀ। ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ ਜਦਕਿ ਗਰੁੱਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI