School Holiday: ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਹਾ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਵਿਦਿਆਰਥੀਆਂ ਨੂੰ ਛੁੱਟੀਆਂ ਕਾਰਨ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਕਈ ਸਕੂਲ 8 ਤਰੀਕ ਤੱਕ ਖੁੱਲ੍ਹ ਜਾਣਗੇ। ਇੱਥੇ ਜਾਣੋ ਕਿੰਨਾ ਸਕੂਲਾਂ ਵਿੱਚ ਹੋਰ ਛੁੱਟੀਆਂ ਵਧਾਈਆਂ ਗਈਆਂ ਹਨ। 

ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ

ਜਾਣਕਾਰੀ ਲਈ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਵਧਦੀ ਠੰਢ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਡਿੱਗਦੇ ਤਾਪਮਾਨ ਅਤੇ ਕੜਾਕੇ ਦੀ ਸਰਦੀ ਕਾਰਨ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ ਹੁਕਮ 

ਪ੍ਰਸ਼ਾਸਨ ਵੱਲੋਂ ਜਾਰੀ ਇਹ ਹੁਕਮ ਸਾਰੇ ਸਰਕਾਰੀ ਅਤੇ ਨਿੱਜੀ (ਪ੍ਰਾਈਵੇਟ) ਸਕੂਲਾਂ 'ਤੇ ਬਰਾਬਰ ਲਾਗੂ ਹੋਵੇਗਾ। ਅਧਿਕਾਰੀਆਂ ਅਨੁਸਾਰ, ਸਵੇਰ ਅਤੇ ਰਾਤ ਦੇ ਸਮੇਂ ਠੰਢ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਛੋਟੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਣ ਦਾ ਖਦਸ਼ਾ ਹੈ। ਬੱਚਿਆਂ ਨੂੰ ਠੰਢ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਇਹ ਇਹਤਿਆਤੀ ਕਦਮ ਚੁੱਕਿਆ ਗਿਆ ਹੈ।

ਵੱਡੀਆਂ ਜਮਾਤਾਂ ਅਤੇ ਮੌਸਮ ਦੀ ਸਥਿਤੀ 

ਸੂਤਰਾਂ ਅਨੁਸਾਰ, ਨੌਵੀਂ ਜਮਾਤ ਅਤੇ ਉਸ ਤੋਂ ਉੱਪਰ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਬਾਰੇ ਸਕੂਲ ਪ੍ਰਬੰਧਕ ਆਪਣੇ ਪੱਧਰ 'ਤੇ ਫੈਸਲਾ ਲੈਣਗੇ ਅਤੇ ਜ਼ਰੂਰੀ ਪ੍ਰਬੰਧ ਕਰਨਗੇ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ, ਜਿਸ ਕਾਰਨ ਪ੍ਰਸ਼ਾਸਨ ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab News: ਪੁਲਿਸ ਵਿਭਾਗ 'ਚ ਅਚਾਨਕ ਵੱਡਾ ਫੇਰਬਦਲ, ਹੁਣ 9 ਚੌਕੀਆਂ ਦੇ ਇੰਚਾਰਜ ਬਦਲੇ: ਇੱਥੇ ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...?


Education Loan Information:

Calculate Education Loan EMI