NEET Paper Leak Case: ਸੀਬੀਆਈ ਨੇ NEET ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ (23 ਜੂਨ) ਨੂੰ ਨਿਯਮਤ ਮਾਮਲਾ ਦਰਜ ਕੀਤਾ ਹੈ।ਸੀਬੀਆਈ ਨੇ ਆਈਪੀਸੀ ਦੀ ਧਾਰਾ 420, ਧੋਖਾਧੜੀ ਅਤੇ 120ਬੀ ਯਾਨੀ ਸਾਜ਼ਿਸ਼ ਤਹਿਤ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ ਇਹ ਵੱਖਰਾ ਕੇਸ ਦਰਜ ਕੀਤਾ ਹੈ। ਬਿਹਾਰ ਅਤੇ ਗੁਜਰਾਤ ਵਾਲੇ ਕੇਸਾਂ ਨੂੰ ਟੇਕਓਵਰ ਨਹੀਂ ਕੀਤਾ ਹੈ। ਫਿਲਹਾਲ ਇਨ੍ਹਾਂ ਦੋਵਾਂ ਰਾਜਾਂ ਦੀ ਪੁਲਿਸ ਆਪਣੇ ਪੱਧਰ 'ਤੇ ਜਾਂਚ ਕਰਕੇ ਗ੍ਰਿਫਤਾਰੀਆਂ ਕਰ ਰਹੀ ਹੈ।
ਜਦੋਂ ਵੀ ਸੀਬੀਆਈ ਨੂੰ ਆਪਣੇ ਮਾਮਲੇ ਵਿੱਚ ਇਸਦੀ ਲੋੜ ਹੋਵੇਗੀ, ਉਹ ਬਿਹਾਰ ਅਤੇ ਗੁਜਰਾਤ ਪੁਲਿਸ ਨਾਲ ਸੰਪਰਕ ਕਰੇਗੀ। ਦੋਵਾਂ ਰਾਜਾਂ ਦੀ ਪੁਲਿਸ ਦੀ ਸਹਿਮਤੀ ਤੋਂ ਬਾਅਦ ਅਤੇ ਲੋੜ ਪੈਣ 'ਤੇ ਉਨ੍ਹਾਂ ਦਾ ਕੇਸ ਆਪਣੇ ਕਬਜ਼ੇ ਵਿਚ ਲਿਆ ਜਾ ਸਕਦਾ ਹੈ ਅਤੇ ਕੇਸ ਡਾਇਰੀ ਲਈ ਜਾ ਸਕਦੀ ਹੈ। ਇਸ ਤੋਂ ਪਹਿਲਾਂ ਯੂਜੀਸੀ ਨੈੱਟ ਮਾਮਲੇ ਵਿੱਚ ਵੀ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ਤੋਂ ਬਾਅਦ ਸੀਬੀਆਈ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਧੋਖਾਧੜੀ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਬਕਾਇਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ ਦਿੱਲੀ ਯੂਨਿਟ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।
ਇਸ ਤੋਂ ਪਹਿਲਾਂ ਸ਼ਨੀਵਾਰ (22 ਜੂਨ) ਨੂੰ ਕੇਂਦਰ ਸਰਕਾਰ ਨੇ NEET ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਸੀ। ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਲਈ ਸਿੱਖਿਆ ਮੰਤਰਾਲੇ ਨੇ ਸਮੀਖਿਆ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ।"
NEET UG ਦੇ ਨਾਲ, ਤਿੰਨ ਹੋਰ ਪ੍ਰੀਖਿਆਵਾਂ UGC NET, CSIR UGC NET ਅਤੇ NEET PG ਵੀ ਵਿਵਾਦਾਂ ਵਿੱਚ ਘਿਰ ਗਈਆਂ ਹਨ। UGC NET ਪ੍ਰੀਖਿਆ ਕੇਂਦਰ ਸਰਕਾਰ ਨੇ ਰੱਦ ਕਰ ਦਿੱਤੀ ਹੈ, CSIR UGC NET ਅਤੇ NEET PG ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI