(Source: ECI/ABP News/ABP Majha)
NEET PG ਪ੍ਰੀਖਿਆ ਨੂੰ ਸਰਕਾਰ ਦਾ ਵੱਡਾ ਫੈਸਲਾ, ਅਗਲੇ 8 ਹਫਤੇ ਲਈ ਟਾਲੀ ਪ੍ਰੀਖਿਆ
NEET PG exam 2022: ਸਰਕਾਰ ਨੇ ਦੱਸਿਆ ਹੈ ਕਿ ਪ੍ਰੀਖਿਆ ਨੂੰ 6 ਤੋਂ 8 ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ 12 ਮਾਰਚ ਨੂੰ ਹੋਣੀ ਸੀ।
ਨਵੀਂ ਦਿੱਲੀ: NEET PG ਪ੍ਰੀਖਿਆ ਨੂੰ ਲੈ ਕੇ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ NEET PG 2022 ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਕਿ ਪ੍ਰੀਖਿਆ 6 ਤੋਂ 8 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ 12 ਮਾਰਚ ਨੂੰ ਹੋਣੀ ਸੀ।
ਸੁਪਰੀਮ ਕੋਰਟ 'ਚ ਹੋਣੀ ਸੀ ਸੁਣਵਾਈ
ਤੁਹਾਨੂੰ ਦੱਸ ਦੇਈਏ ਕਿ ਅੱਜ NEET ਪੀਜੀ ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਸੀ। ਕਈ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਐਨਈਈਟੀ ਪ੍ਰੀਖਿਆ ਨੂੰ ਫਿਲਹਾਲ ਮੁਲਤਵੀ ਕਰ ਦੇਣਾ ਚਾਹੀਦਾ ਹੈ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਜਾ ਰਹੀ ਸੀ।
ਪਟੀਸ਼ਨਕਰਤਾਵਾਂ ਨੇ ਆਪਣੀ ਪਟੀਸ਼ਨ ਵਿੱਚ ਮੈਡੀਕਲ ਇੰਟਰਨਸ਼ਿਪ ਦਾ ਹਵਾਲਾ ਦਿੱਤਾ ਸੀ। ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣੀ ਇੰਟਰਨਸ਼ਿਪ ਪੂਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਬੈਚਾਂ ਨੂੰ ਇੱਕੋ ਸਮੇਂ ਸਾਰੀਆਂ ਸੀਟਾਂ ਕਿਵੇਂ ਦਿੱਤੀਆਂ ਜਾ ਸਕਦੀਆਂ ਹਨ। ਇਸ ਲਈ 12 ਮਾਰਚ ਨੂੰ ਪ੍ਰੀਖਿਆ ਕਰਵਾਉਣਾ ਠੀਕ ਨਹੀਂ ਹੈ।
ਦੱਸ ਦੇਈਏ ਕਿ ਲੰਬੇ ਅੰਦੋਲਨ ਅਤੇ ਪ੍ਰਦਰਸ਼ਨ ਤੋਂ ਬਾਅਦ NEET PG ਦੀ ਕਾਊਂਸਲਿੰਗ ਸ਼ੁਰੂ ਕੀਤੀ ਗਈ ਸੀ। ਇਹ ਪਿਛਲੇ ਸਾਲ ਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਹੈ, ਜਿਸ ਨੂੰ ਵਾਰ-ਵਾਰ ਮੁਲਤਵੀ ਕੀਤਾ ਜਾ ਰਿਹਾ ਸੀ। ਇਸ ਕਾਰਨ ਰੈਜ਼ੀਡੈਂਟ ਡਾਕਟਰਾਂ ਨੇ ਕਈ ਦਿਨਾਂ ਤੋਂ ਹੜਤਾਲ ਕਰਕੇ ਰੋਸ ਮਾਰਚ ਕੱਢਿਆ ਜਿਸ ਤੋਂ ਬਾਅਦ ਹੁਣ ਕਾਊਂਸਲਿੰਗ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: Basant Panchami 2022: ਆ ਰਹੀ ਬਸੰਤ ਪੰਚਮੀ, ਜਾਣੋ ਕਿਉਂ ਪਹਿਨਦੇ ਹਾਂ ਇਸ ਦਿਨ ਪੀਲੇ ਕੱਪੜੇ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI