ਉਨ੍ਹਾਂ ਸਖਤ ਕਾਰਵਾਈ ਕਰਦਿਆਂ ਸਕੂਲ ਦੀ ਹਦੂਦ ਅੰਦਰ ਕਿਤਾਬਾਂ ਤੇ ਵਰਦੀਆਂ ਦੀ ਵਿਕਰੀ ਉਪਰ ਵੀ ਰੋਕ ਲਾ ਦਿੱਤੀ ਹੈ। ਸਿੰਗਲਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਸਕੂਲ ਵੱਲੋਂ ਲਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ। ਇਸ ਸਮੇਂ ਦੌਰਾਨ ਵਰਦੀ ਦੇ ਰੰਗ ਤੇ ਡਿਜ਼ਾਈਨ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਵਰਦੀ ਦੇ ਰੰਗ, ਡਿਜ਼ਾਈਨ, ਟੈਕਸਚਰ/ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਹੈ ਕਿ ਉਹ ਬੋਰਡ ਦੇ ਸਿਲੇਬਸ ’ਤੇ ਅਧਾਰਤ ਪ੍ਰਵਾਨਤ ਕਿਤਾਬਾਂ ਹੀ ਵਰਤੀਆਂ ਜਾਣ। ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕੀਤੀ ਜਾਵੇ ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖਰੀਦ ਸਕਣ।
ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਵੀ ਅਹਿਮ ਮਾਮਲਾ ਹੈ। ਪ੍ਰਾਈਵੇਟ ਸਕੂਲ ਮੋਟੀਆਂ ਫੀਸਾਂ ਤੇ ਹੋਰ ਖਰਚੇ ਵਸੂਲਦੇ ਹਨ। ਇਹ ਮਾਮਲਾ ਪਿਛਲੇ ਸਮੇਂ ਵਿੱਚ ਕਾਫੀ ਗਰਮਾਇਆ ਰਿਹਾ ਹੈ। ਇਸ ਬਾਰੇ ਵੀ ਸਰਕਾਰ ਕੋਲ ਕਈ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਉਂਝ ਇਸ ਬਾਰੇ ਮੰਤਰੀ ਨੇ ਕੋਈ ਫੈਸਲਾ ਨਹੀਂ ਲਿਆ।
Education Loan Information:
Calculate Education Loan EMI