ਚੰਡੀਗੜ੍ਹ: ਪੰਜਾਬ ਸਰਕਾਰ ਸਿੱਖਿਆ ਮਹਿਕਮੇ ਵਿੱਚ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਭਰਨ ਜਾ ਰਹੀ ਹੈ। ਇਹ ਕੰਮ ਜਨਵਰੀ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸਰਕਾਰ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰੇਗੀ। ਇਸ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਮੁਤਾਬਕ ਆਸਾਮੀਆਂ ਤੈਅ ਕੀਤੀਆਂ ਜਾਣਗੀਆਂ। ਇਸ ਲਈ ਅਗਲੇ ਦੋ ਮਹੀਨਿਆਂ ਦੌਰਾਨ ਸਿੱਖਿਆ ਮਹਿਕਮੇ ਵਿੱਚ ਵੱਡੇ ਫੇਰ-ਬਦਲ ਹੋ ਸਕਦੇ ਹਨ।


ਇਸ ਬਾਰੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਸਕੂਲਾਂ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਨੂੰ ਰੈਸ਼ਨੇਲਾਈਜੇਸ਼ਨ ਨੀਤੀ ਤਹਿਤ ਇਸ ਸਾਲ ਦੇ ਆਖੀਰ ਤੱਕ ਤਰਕਸੰਗਤ ਕੀਤਾ ਜਾਵੇਗਾ। ਅਗਲੇ ਸਾਲ ਜਨਵਰੀ ਤੋਂ ਮਾਰਚ ਤੱਕ ਹਰ ਵਿਸ਼ੇ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਹੁਣ ਨਾਨ-ਟੀਚਿੰਗ ਅਮਲੇ ਦੀਆਂ ਬਦਲੀਆਂ ਵੀ ਆਨਲਾਈਨ ਕੀਤੀਆਂ ਜਾਣਗੀਆਂ।

Education Loan Information:

Calculate Education Loan EMI