ਪੜਚੋਲ ਕਰੋ

ਸਰਕਾਰ ਦਾ ਯੂ-ਟਰਨ, ਠੇਕਾ ਅਧਿਆਪਕਾਂ ਦੀ ਨਹੀਂ ਘਟੇਗੀ ਤਨਖਾਹ

ਐਸਏਐਸ ਨਗਰ: ਸਿੱਖਿਆ ਮੰਤਰੀ ਓਪੀ ਸੋਨੀ ਨਾਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਮਗਰੋਂ ਮਹਿਕਮੇ ਦੇ ਅਧਿਕਾਰੀ ਹਰਕਤ ਵਿੱਚ ਆ ਗਏ ਹਨ। ਤਨਖਾਹ ਕਟੌਤੀ ਬਾਰੇ ਸਿੱਖਿਆ ਵਿਭਾਗ ਦੇ ਬੁਲਾਰੇ ਸਪਸ਼ਟ ਕੀਤਾ ਹੈ ਕਿ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਘਟਾਉਣ ਦਾ ਕੋਈ ਵੀ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਵਿੱਤੀ ਦਿੱਕਤਾਂ ਨੂੰ ਦੇਖਦੇ ਹੋਏ ਤਨਖਾਹਾਂ ਦੀ ਅੰਸ਼ਿਕ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਗੇ ਹੋਰ ਵੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਯਾਦ ਰਹੇ ਪਿਛਲੇ 6-7 ਮਹੀਨਿਆਂ ਤੋਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਤਨਖਾਹਾਂ ਨਹੀਂ ਮਿਲੀਆਂ ਸਨ। ਉਨ੍ਹਾਂ ਨੂੰ ਦਿੱਕਤਾਂ-ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਿਛਲੇ ਦਿਨੀਂ ਸਿੱਖਿਆ ਵਿਭਾਗ ਨੇ ਸੈਕੰਡਰੀ ਅਧਿਆਪਕਾਂ ਦੀ ਵੀਹ ਹਜ਼ਾਰ ਤੇ ਪ੍ਰਾਇਮਰੀ ਅਧਿਆਪਕਾਂ ਦੀ ਪੰਦਰਾਂ ਹਜ਼ਾਰ ਰੁਪਏ ਤਨਖਾਹ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਇਸ ਕਰਕੇ ਅਧਿਆਪਕਾਂ ਵਿੱਚ ਰੋਸ ਸੀ। ਇਸ ਬਾਰੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਦੇ ਧਿਆਨ 'ਚ ਲਿਆਂਦਾ ਗਿਆ ਸੀ। ਕੇਂਦਰੀ ਮਨੁੱਖੀ ਸ੍ਰੋਤ ਮੰਤਰਾਲੇ ਵੱਲੋਂ ਤੈਅ ਪੀਏਬੀ ਏਜੰਡੇ ਤਹਿਤ ਸੈਕੰਡਰੀ ਅਧਿਆਪਕਾਂ ਦੀ ਵੀਹ ਹਜ਼ਾਰ ਅਨੁਸਾਰ ਤੇ ਪ੍ਰਾਇਮਰੀ ਅਧਿਆਪਕਾਂ ਦੀ ਪੰਦਰਾਂ ਹਜ਼ਾਰ ਰੁਪਏ ਅਨੁਸਾਰ ਫੰਡ ਜਾਰੀ ਕੀਤੇ ਗਏ। ਇਸ ਲਈ ਸਿੱਖਿਆ ਵਿਭਾਗ ਨੂੰ ਪ੍ਰਾਪਤ ਰਾਸ਼ੀ ਵਿੱਚੋਂ ਬਹੁਤ ਸਾਰੇ ਅਧਿਆਪਕਾਂ ਦੀਆਂ ਤਨਖਾਹਾਂ ਸਬੰਧੀ ਬਕਾਏ ਦੇਣ ਕਾਰਨ ਅਧਿਆਪਕਾਂ ਦੀਆਂ ਅਕਤੂਬਰ, 2018 ਤੱਕ ਅੰਸ਼ਿਕ ਤੌਰ 'ਤੇ ਤਨਖਾਹਾਂ ਜਾਰੀ ਕੀਤੀਆਂ ਗਈਆਂ ਹਨ। ਹੁਣ ਹੋਰ ਵੀ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਫੌਰੀ ਮੁਸ਼ਕਲਾਂ-ਦਿੱਕਤਾਂ ਦੂਰ ਹੋ ਸਕਣ। ਬੁਲਾਰੇ ਨੇ ਦੱਸਿਆ ਕਿ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖਾਹਾਂ ਸਬੰਧੀ ਮਾਮਲਾ ਪੰਜਾਬ ਦੇ ਵਿੱਤ ਮੰਤਰੀ ਨਾਲ ਮੀਟਿੰਗ ਕਰਕੇ ਧਿਆਨ 'ਚ ਲਿਆ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨਾਲ ਚਿੱਠੀ-ਪੱਤਰ ਵੀ ਚੱਲ ਰਿਹਾ ਹੈ ਕਿ ਜਦੋਂ ਤੱਕ ਭਾਰਤ ਸਰਕਾਰ ਵੱਲੋਂ ਕੋਈ ਰਾਸ਼ੀ ਨਹੀਂ ਆਉਂਦੀ, ਉਦੋਂ ਤੱਕ ਵਿੱਤ ਵਿਭਾਗ ਪੰਜਾਬ ਇਹ ਰਾਸ਼ੀ ਸਿੱਖਿਆ ਵਿਭਾਗ ਨੂੰ ਜਾਰੀ ਕਰੇ ਤਾਂ ਜੋ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਨਖਾਹਾਂ ਦੇ ਸਕੇ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget