Education Loan Information:
Calculate Education Loan EMIਅਧਿਆਪਕਾਂ ਦੀਆਂ ਬਦਲੀਆਂ 'ਤੇ ਤਿੰਨ ਸਾਲ ਤੱਕ ਰੋਕ!
ਏਬੀਪੀ ਸਾਂਝਾ | 11 Sep 2018 01:50 PM (IST)
ਚੰਡੀਗੜ੍ਹ:ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਹੁਣ ਆਉਂਦੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਵਲ ਉਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ’ਤੇ ਗੌਰ ਕੀਤਾ ਜਾਵੇਗਾ, ਜਿਹੜੇ ਕਿਸੇ ਬਿਮਾਰੀ ਨਾਲ ਪੀੜਤ ਹੋਣਗੇ। ਇਹ ਗੱਲ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਇੱਖ ਪ੍ਰੋਗਰਾਮ ਦੌਰਾਨ ਦੱਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਾਰੇ ਸਿੱਖਿਆ ਅਧਿਕਾਰੀ ਸਰਕਾਰੀ ਸਕੂਲਾਂ ਦੀ ਚੈਕਿੰਗ ਨੂੰ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਿੱਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ। ਸਾਰੇ ਸਰਕਾਰੀ ਸਕੂਲਾਂ ਦੀਆਂ ਵਧੀਆ ਇਮਾਰਤਾਂ ਹੋਣਗੀਆਂ ਤੇ ਸਮਾਰਟ ਕਲਾਸਾਂ, ਕੰਪਿਊਟਰ ਤੇ ਇੰਟਰਨੈੱਟ ਨਾਲ ਲੈੱਸ ਕੀਤਾ ਜਾਵੇਗਾ। ਯਾਦ ਰਹੇ ਸਿੱਖਿਆ ਮੰਤਰੀ ਉੱਪਰ ਇਲਜ਼ਾਮ ਲੱਗ ਹਹੇ ਹਨ ਕਿ ਉਨ੍ਹਾਂ ਬਿਨਾ ਤਬਾਦਲਾ ਨੀਤੀ ਬਣਾਏ ਹੀ ਬਦਲੀਆਂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਅਧਿਆਪਕਾਂ ਨੇ ਰੋਸ ਮੁਜ਼ਾਹਰੇ ਵੀ ਕੀਤੇ ਹਨ।